Breaking: ਰੈਸਟੋਰੈਂਟ ਦੇ ਮਾਲਕ ਸਾਬਕਾ ਸਰਪੰਚ ਨੇ ਖੁਦ ਨੂੰ ਮਾਰੀ ਗੋਲੀ
ਰੋਹਿਤ ਗੁਪਤਾ
ਗੁਰਦਾਸਪੁਰ , 6 Jan 2026- ਗੁਰਦਾਸਪੁਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ ਦੇ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਨੌਜਵਾਨ ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸੰਬੰਧ ਰੱਖਦਾ ਹੈ। ਫਿਲਹਾਲ ਉਹ ਵੱਲੋਂ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਡੀਐਸਪੀ ਸਿਟੀ ਮੋਹਨ ਸਿੰਘ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ ਤੇ ਪਹੁੰਚੇ ਜਿਨਾਂ ਦੇ ਵੱਲੋਂ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ।
ਉਥੇ ਡਾਕਟਰ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ। ਗੱਲਬਾਤ ਕਰਦੇ ਹੋਏ ਡੀਐਸਪੀ ਸਿਟੀ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਅਤੇ ਤੁਰੰਤ ਮੌਕੇ ਤੇ ਪਹੁੰਚ ਕੇ ਨੌਜਵਾਨ ਹੋਸਪਿਟਲ ਦੇ ਵਿੱਚ ਦਾਖਿਲ ਕਰਾਇਆ ਗਿਆ ਹੈ।