ਗੁਰਦਾਸਪੁਰ: 20 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਛੁੱਟੀ ਐਲਾਨ ਕਰਨ ਦੀ ਮੰਗ ਸਬੰਧੀ DC ਨੂੰ ਦਿੱਤਾ ਮੰਗ ਪੱਤਰ
ਰੋਹਿਤ ਗੁਪਤਾ
ਗੁਰਦਾਸਪੁਰ, 6 ਜਨਵਰੀ ਸਤਿਗੁਰੂ ਸ੍ਰੀ ਬਾਵਾ ਲਾਲਾ ਜੀ ਦੇ 671ਵੇਂ ਜਨਮ ਦਿਹਾੜੇ 'ਤੇ 20 ਜਨਵਰੀ ਨੂੰ ਜਿਲ੍ਹਾ ਪੱਧਰੀ ਛੁੱਟੀ ਕਰਨ ਦੇ ਸਬੰਧ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀ ਅਗਵਾਈ ਵਿੱਚ ਸੇਵਕਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਉੱਪਲ ਨੇ ਨੂੰ ਮੰਗ ਪੱਤਰ ਦਿੱਤਾ।
ਇਸ ਮੌਕੇ ਗੱਲ ਕਰਦਿਆ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਸ੍ਰੀ ਲਾਲ ਦਵਾਰਾ ਮੰਦਿਰ ਚੈਰੀਟੇਬਲ ਸੋਸਾਇਟੀ (ਰਜਿ:), ਗੁਰਦਾਸਪੁਰ ਦੇ ਸਮੂਹ ਬਾਵਾ ਲਾਲ ਜੀ ਦੇ ਸੇਵਕਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦਾ ਜਨਮ ਦਿਹਾੜਾ ਮਿਤੀ 20.01.2026 ਦਿਨ ਮੰਗਲਵਾਰ ਦਰਬਾਰ ਸ੍ਰੀ ਧਿਆਨਪੁਰ ਧਾਮ ਵਿਖੇ ਬਹੁਤ ਹੀ ਸ਼ਰਧਾ ਅਤੇ ਧੂ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਦੇਸ਼ ਵਿਦੇਸ਼ ਤੋਂ ਸੰਗਤਾਂ ਦਰਬਾਰ ਸ੍ਰੀ ਧਿਆਨਪੁਰ ਧਾਮ ਵਿੱਚ ਨਤਮਸਤਕ ਹੁੰਦੀਆਂ ਹਨ। ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਵਾਲੇ ਦਿਨ ਇੱਕ ਵੱਡੇ ਮੇਲੇ ਦੀ ਤਰ੍ਹਾਂ ਮਾਹੋਲ ਹੁੰਦਾ ਹੈ। ਇਲਾਕੇ ਦੇ ਲੋਕਾਂ ਵਿੱਚ ਬਾਵਾ ਲਾਲ ਜੀ ਪ੍ਰਤੀ ਬਹੁਤ ਹੀ ਸ਼ਰਧਾ ਭਾਵ ਹੈ, ਅਤੇ ਹਰ ਧਰਮ ਦੇ ਲੋਕ ਇਸ ਮੇਲੇ ਵਿੱਚ ਹੁੰਮ-ਹੁੰਮਾ ਕੇ ਹਿੱਸਾ ਲੈਂਦੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਸ਼ਰਧਾ ਭਾਵ ਤੇ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਪ੍ਰਤੀ ਲੋਕਾਂ ਦੀ ਭਾਵਨਾ ਤੇ ਆਸਥਾ ਨੂੰ ਵੇਖਦੇ ਹੋਏ, ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 2023 ਵਿੱਚ ਪਹਿਲਾਂ ਵੀ ਜਿਲ੍ਹਾ ਗੁਰਦਾਸਪੁਰ ਵਿਖੇ ਛੁੱਟੀ ਘੋਸ਼ਿਤ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਪ੍ਰਤੀ ਲੋਕਾਂ ਦੇ ਸ਼ਰਧਾ ਭਾਵ ਤੇ ਆਸਥਾ ਨੂੰ ਮੁੱਖ ਰੱਖਦੇ ਹੋਏ, 20 ਜਨਵਰੀ 2026 ਦਿਨ ਮੰਗਲਵਾਰ ਨੂੰ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ 671ਵੇਂ ਜਨਮ ਦਿਹਾੜੇ ਮੌਕੇ ਤੇ ਗੁਰਦਾਸਪੁਰ ਵਿਖੇ ਜਿਲ੍ਹਾ ਪੱਧਰੀ ਛੁੱਟੀ ਘੋਸ਼ਿਤ ਕਰਨ ਦੀ ਕ੍ਰਿਪਾਲਤਾ ਕੀਤੀ ਜਾਵੇ ਜੀ ਤਾਂ ਜੋ ਲੋਕ ਵੱਧ ਤੋਂ ਵੱਧ ਇਸ ਸਮਾਗਮ ਵਿੱਚ ਹਿੱਸਾ ਲੈ ਸਕਣ।