ਲੁਧਿਆਣਾ CIA ਸਟਾਫ ਵੱਲੋਂ ਚੂਰਾ ਪੋਸਤ ਸਮੇਤ ਨਸ਼ਾ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 6 ਜਨਵਰੀ 2025- ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਆਈ.ਪੀ.ਐਸ ਅਤੇ ਹਰਪਾਲ ਸਿੰਘ ਪੀ.ਪੀ.ਐਸ/ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਸੀ.ਆਈ.ਏ. ਸਟਾਫ ਵੱਲੋਂ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 01 ਨਸ਼ਾ ਤਸੱਕਰ ਨੂੰ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ/ਸਹਾਇਕ ਕਮਿਸ਼ਨਰ ਪੁਲਿਸ (ਡਿਟੈਕਟਿਵ) ਨੇ ਦੱਸਿਆ ਕਿ ਇੰਸਪੈਕਟਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਲੁਧਿਆਣਾ ਦੀ ਟੀਮ ਨੇ ਮਿਤੀ 05-01-2026 ਨੂੰ ਗੁਰਦੁਆਰਾ ਮੰਜੀ ਸਾਹਿਬ ਰੋਡ ਲੁਧਿਆਣਾ ਦੀ ਬੈਕ ਸਾਈਡ ਸਥਿਤ ਖਾਲੀ ਪਲਾਟ ਵਿੱਚ ਖੜ੍ਹੇ ਕੈਂਟਰ ਅਸ਼ੋਕਾ ਲੇਲੈਂਡ (ਚਿੱਟਾ-ਲਾਲ) ਨੰਬਰ PB-03-AT-0805 ਤੋਂ ਸ਼ੱਕ ਦੇ ਆਧਾਰ ‘ਤੇ ਦੋਸ਼ੀ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਪ੍ਰਕਾਸ਼ ਚੰਦ ਵਾਸੀ ਲੁਧਿਆਣਾ ਨੂੰ ਕਾਬੂ ਕੀਤਾ।
ਜਿਸ ਪਾਸੋਂ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਤੇ ਉਸ ਦੇ ਖਿਲਾਫ ਥਾਣਾ ਡੇਹਲੋਂ ਵਿੱਚ ਮੁਕੱਦਮਾ ਨੰਬਰ-5 ਮਿਤੀ 05-01-26 ਅ/ਧ 15B,25/61/85 NDPS ACT ਤਹਿਤ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤਾਂ ਜੋ ਉਸ ਪਾਸੋਂ ਨਸ਼ਾ ਤਸਕਰੀ ਨੈਟਵਰਕ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।