ਸੁਖਬੀਰ ਬਾਦਲ ਨੇ ਆਤਿਸ਼ੀ ਵਿਰੁੱਧ ਕੇਸ ਦਰਜ ਕਰਨ ਦੀ ਕੀਤੀ ਮੰਗ, ਸਿੱਖ ਗੁਰੂ ਸਾਹਿਬਾਨਾਂ ਬਾਰੇ ਕੀਤੀ ਟਿੱਪਣੀ ਨਾਲ ਜੁੜਿਆ ਮਾਮਲਾ
ਚੰਡੀਗੜ੍ਹ, 7 ਦਸੰਬਰ 2026- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਦਿੱਲੀ ਦੀ ਸਾਬਕਾ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵਿਰੂੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਦਰਅਸਲ, ਇਹ ਸਾਰਾ ਮਾਮਲਾ ਸਿੱਖ ਗੁਰੂ ਸਾਹਿਬਾਨਾਂ ਬਾਰੇ ਸਦਨ ਦੇ ਵਿੱਚ ਇੱਕ ਟਿੱਪਣੀ ਨੂੰ ਲੈ ਕੇ ਜੁੜਿਆ ਹੋਇਆ ਹੈ।
ਬਾਦਲ ਵੱਲੋਂ ਟਵੀਟ ਕਰਕੇ ਲਿਖਿਆ ਗਿਆ ਹੈ ਕਿ, ਜਿਸ ਤਰੀਕੇ ਦਿੱਲੀ ਦੀ ਸਾਬਕਾ ਮੁੱਖਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੀਨਾ ਨੇ ਦਿੱਲੀ ਵਿਧਾਨ ਸਭਾ ਵਿੱਚ ਸਾਡੇ ਮਹਾਨ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਹੈ, ਉਸ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰਾ ਦੁੱਖ ਅਤੇ ਪੀੜ੍ਹਾ ਪਹੁੰਚਾਈ ਹੈ।
ਇਹ ਆਮ ਆਦਮੀ ਪਾਰਟੀ ਅਤੇ ਇਸ ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਉਸ ਦੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਪੱਸ਼ਟ ਪ੍ਰਗਟਾਵਾ ਹੈ ।
ਅਸੀਂ ਮੰਗ ਕਰਦੇ ਹਾਂ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਅਧੀਨ BNS ਦੀ ਧਾਰਾ 299 ਅਧੀਨ ਆਤਿਸ਼ੀ ਮਾਰਲੀਨਾ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਉਸ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ।