ਵਿੱਤ ਮੰਤਰੀ ਹਰਪਾਲ ਚੀਮਾ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕਰਨਗੇ ਅਹਿਮ ਮੁਲਾਕਾਤ
ਰਵੀ ਜੱਖੂ
ਚੰਡੀਗੜ੍ਹ, 10 ਜਨਵਰੀ 2026 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਦਿੱਲੀ ਦੇ ਦੌਰੇ 'ਤੇ ਹਨ। ਉਹ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਆਉਣ ਵਾਲੇ ਕੇਂਦਰੀ ਬਜਟ ਦੇ ਮੱਦੇਨਜ਼ਰ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ।
ਇਸ ਬੈਠਕ ਦੌਰਾਨ ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤੀ ਹਿੱਤਾਂ ਨੂੰ ਲੈ ਕੇ ਕਈ ਅਹਿਮ ਮੰਗਾਂ ਕੇਂਦਰ ਸਰਕਾਰ ਅੱਗੇ ਰੱਖ ਸਕਦੇ ਹਨ।