ਸਮਰਾਲਾ: CM ਨਾਇਬ ਸਿੰਘ ਸੈਣੀ ਦਾ ਤਿੱਖਾ ਵਿਰੋਧ ਕੀਤਾ ਗਿਆ
ਰਵਿੰਦਰ ਸਿੰਘ
ਸਮਰਾਲਾ, 11 ਜਨਵਰੀ 2026: ਭਾਜਪਾ ਮਿਲਣੀ ਵਰਕਰ ਮੁਹਿੰਮ ਦੇ ਤਹਿਤ ਸਮਰਾਲਾ ਦਾਣਾ ਮੰਡੀ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲੋਕਾਂ ਨੂੰ ਸੰਬੋਧਨ ਕਰਨ ਆ ਰਹੇ ਸਨ ਤਾਂ ਸਮਰਾਲਾ ਦੇ ਮੇਨ ਚੌਂਕ ਵਿੱਚ ਆਮ ਆਦਮੀ ਪਾਰਟੀ ਹਲਕਾ ਸਮਰਾਲਾ ਦੀ ਸਮੂਹ ਲੀਡਰਸ਼ਿਪ ਵੱਲੋਂ ਭਾਜਪਾ ਦਾ ਤਿੱਖਾ ਵਿਰੋਧ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਹੱਥਾਂ ਵਿੱਚ ਕਾਲੀਆਂ ਝੰਡੀਆਂ ਫੜ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ ਗਈ।