ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਲੋਕੀ ਵੱਡੀ ਗਿਣਤੀ ਚ ਹੋ ਰਹੇ ਹਨ ਪਾਰਟੀ ਵਿੱਚ ਸ਼ਾਮਿਲ : ਕੁਲਵੰਤ ਸਿੰਘ
ਵਿਧਾਇਕ ਹੋਰਾਂ ਕਿਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਨੂੰ ਦਿੱਤੀ ਨਵੀਂ ਦਿਸ਼ਾ
ਮਮਤਾ ਜੈਨ ਦੀ ਅਗਵਾਈ ਹੇਠ 40 ਕਾਂਗਰਸੀ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ;
ਮੋਹਾਲੀ ,12 ਦਸੰਬਰ,2026 ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਉਸ ਸਮੇਂ ਵੱਡਾ ਵਾਧਾ ਹੋਇਆ ਜਦੋਂ ਮਮਤਾ ਜੈਨ ਦੀ ਅਗਵਾਈ ਹੇਠ ਲਗਭਗ 40 ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦਾ ਸਮਾਂ ਬੀਤ ਰਿਹਾ ਹੈ ਅਤੇ ਚੋਣਾਂ ਨੇੜੇ ਆ ਰਹੀਆਂ ਹਨ, ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ 'ਆਪ' ਨਾਲ ਜੁੜ ਰਹੇ ਹਨ ਕਿਉਂਕਿ ਲੋਕਾਂ ਨੇ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਨੂੰ ਅੱਖੀਂ ਵੇਖਿਆ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਬਕਾਇਦਾ ਤੌਰ 'ਤੇ ਪੂਰੇ ਕੀਤੇ ਗਏ ਹਨ।
ਕੁਲਵੰਤ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੈ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਿਹਤ ਸਹੂਲਤਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਲੌਂਗੀ ਅਤੇ ਹੋਰ ਇਲਾਕਿਆਂ ਵਿੱਚ ਖੁੱਲ੍ਹੇ ਮੁਹੱਲਾ ਕਲੀਨਿਕਾਂ ਸਦਕਾ ਅੱਜ ਲੋਕਾਂ ਨੂੰ ਮਾਹਰ ਡਾਕਟਰ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਇਲਾਜ ਬਹੁਤ ਸੁਖਾਲਾ ਹੋ ਗਿਆ ਹੈ। ਰੁਜ਼ਗਾਰ ਦੇ ਖੇਤਰ ਵਿੱਚ ਵੀ ਸਰਕਾਰ ਨੇ ਇਤਿਹਾਸਕ ਕੰਮ ਕੀਤੇ ਹਨ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਹੁਣ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਵੀ ਪੂਰੀ ਕੀਤੀ ਜਾ ਰਹੀ ਹੈ। ਅੰਤ ਵਿੱਚ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀਆਂ ਚੋਣਾਂ ਵਿੱਚ ਲੋਕਾਂ ਨੇ ਭਾਰੀ ਬਹੁਮਤ ਨਾਲ 'ਆਪ' ਦੇ ਉਮੀਦਵਾਰਾਂ ਨੂੰ ਜਿਤਾਇਆ ਸੀ, ਉਸੇ ਤਰ੍ਹਾਂ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਰਤੀ, ਰੂਬੀ, ਸ਼ੀਤਲ, ਵਰਸ਼ਾ, ਸੂਗੀਆ, ਰੇਨੂੰ, ਸਲੋਨੀ, ਸੋਨੀ, ਰੂਪਮ, ਬਸੰਤੀ, ਰਾਮਵਤੀ, ਬਾਰਬਰ , ਸੁਨੀਤਾ, ਸਨੀਰਾ, ਲਕਸ਼ਮੀ, ਮਦਨ ਲਾਲ, ਯੋਗੇਸ਼, ਵਿਸ਼ਾਲ, ਰੋਹਿਤ, ਨੰਦ, ਅੰਕੂਰ, ਅੰਕਿਤ, ਸੁਨੀਲ, ਅਕਸ਼ਤੀ, ਗੋਵਿੰਦਾ, ਮਨਦੀਪ, ਬੰਟੀ, ਵਿਨੀਤ, ਨੀਰਜ ,ਵਿਕਾਸ ਇਹਨਾਂ ਸਭ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਤੇ ਹਰਪਾਲ ਸਿੰਘ ਚੰਨਾ, ਡਾਕਟਰ ਕੁਲਦੀਪ ਸਿੰਘ, ਜਸਪਾਲ ਸਿੰਘ ਮਟੋਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।