ਵੱਡੀ ਖ਼ਬਰ: CM ਦੇ ਸਾਬਕਾ OSD ਸਮੇਤ ਦੋ ਬਰਾੜ ਭਾਜਪਾ 'ਚ ਸ਼ਾਮਲ
ਚੰਡੀਗੜ੍ਹ, 16 ਜਨਵਰੀ 2026- ਪੰਜਾਬ ਭਾਜਪਾ ਦੇ ਅੰਦਰ ਅੱਜ CM ਦੇ ਸਾਬਕਾ OSD ਸਮੇਤ ਦੋ ਬਰਾੜ ਸ਼ਾਮਿਲ ਹੋ ਗਏ ਹਨ। ਜਾਣਕਾਰੀ ਦੇ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ ਦੇਣ ਮਗਰੋਂ ਚਰਨਜੀਤ ਸਿੰਘ ਬਰਾੜ ਅਤੇ ਸੀਨੀਅਰ ਲੀਡਰ ਜਗਮੀਤ ਸਿੰਘ ਬਰਾੜ ਅੱਜ ਭਾਜਪਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਲੋਂ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਵੱਡੇ ਪੱਧਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ, ਚਰਨਜੀਤ ਬਰਾੜ ਅਤੇ ਜਗਮੀਤ ਬਰਾੜ ਦੇ ਹੋਰ ਸਾਥੀ ਵੀ ਪਾਰਟੀ ਵਿੱਚ ਸ਼ਾਮਿਲ ਹੋਏ।