ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਬਰਾਮਦ
ਸੁਖਮਿੰਦਰ ਭੰਗੂ
ਲੁਧਿਆਣਾ 17 ਜਨਵਰੀ 2026- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ IPS/ਅਤੇ ਰੁਪਿੰਦਰ ਸਿੰਘ IPS/ ਅਡੀਸ਼ਨਲ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਹੋਇਆ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਿੰਡ ਕਾਕੋਵਾਲ ਤੋਂ 01 ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਦੋਸ਼ੀ ਰਾਮ ਰਤਨ ਪੁੱਤਰ ਵੀਰ ਰਾਮ ਵਾਸੀ ਮਕਾਨ ਨੰਬਰ 716, ਬਾਜੀਗਰ ਡੇਰਾ, ਫਾਬੜਾ ਰੋਡ ਲੁਧਿਆਣਾ ਨੂੰ ਬੈਕਸਾਈਡ ਸਰਕਾਰੀ ਸਕੂਲ ਪਿੰਡ ਕਾਕੋਵਾਲ ਲੁਧਿਆਣਾ ਤੋ ਕਾਬੂ ਕੀਤਾ ਗਿਆ, ਜਿਸ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਕਰਕੇ ਦੋਸ਼ੀ ਰਾਮ ਰਤਨ ਦੇ ਖਿਲਾਫ ਥਾਣਾ ਜੋਧੇਵਾਲ ਲੁਧਿਆਣਾ ਵਿੱਚ ਮੁਕੱਦਮਾ ਨੰਬਰ 08 ਮਿਤੀ 15-01-26 ਨੂੰ ਅਧੀਨ ਧਾਰਾ 21-ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਰਾਮ ਰਤਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਣ ਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Click to Follow Babushahi Facebook page →