ਬਟਾਲਾ ਵਾਸੀਆਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਾਂ-ਵਿਧਾਇਕ ਸ਼ੈਰੀ ਕਲਸੀ
ਬਟਾਲੇ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 30 ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ
ਰੋਹਿਤ ਗੁਪਤਾ
ਬਟਾਲਾ, 18 ਜਨਵਰੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਵਾਰਡ ਨੰਬਰ 30 ਵਿੱਚ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੋਹਾਨ, ਚੇਅਰਮੈਨ ਮਾਨਿਕ ਮਹਿਤਾ,ਸੀਨੀਅਰ ਆਗੂ ਮਾਸਟਰ ਤਿਲਕ ਰਾਜ ਅਤੇ ਵਾਰਡ ਵਾਸੀ ਮੌਜੂਦ ਸਨ।
ਇਸ ਮੌਕੇ ਗਲੀ ਦੇ ਵਸਨੀਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜਦ ਦੇ ਵਿਧਾਇਕ ਸ਼ੈਰੀ ਕਲਸੀ ਵਿਧਾਇਕ ਬਣੇ ਹਨ, ਉਨਾਂ ਵਲੋਂ ਪਹਿਲੇ ਦਿਨ ਤੋਂ ਹੀ ਹਲਕੇ ਦੇ ਵਿਕਾਸ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਅਤੇ ਉਹ ਦਿਨ ਰਾਤ ਵਿਕਾਸ ਕੰਮ ਕਰਵਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਅੱਗੇ ਕਿਹਾ ਕਿ ਲੋਕਾਂ ਨੇ ਜੋ ਮੇਰੇ ਉੱਪਰ ਵਿਸ਼ਵਾਸ ਕਰਕੇ, ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਮੇਰੀ ਦਿਲੀ ਤਮੰਨਾ ਹੈ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਲੋਕਾਂ ਦੇ ਸਹਿਯੋਗ ਨਾਲ ਕਰੀਬ ਚਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ ਅਤੇ ਪੂਰੇ ਸ਼ਹਿਰ ਅੰਦਰ ਵਿਕਾਸ ਕੰਮ ਨਿਰੰਤਰ ਜਾਰੀ ਹਨ।