DCs Transfer: ਪੰਜਾਬ ਦੇ 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC
Babushahi Network
ਚੰਡੀਗੜ੍ਹ, 21 ਜਨਵਰੀ 2026- ਪੰਜਾਬ ਸਰਕਾਰ ਵੱਲੋਂ ਅੱਜ ਵੱਡੇ ਪੱਧਰ ਆਈਏਐਸ ਅਤੇ ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ। ਇਹਨਾਂ ਤਬਾਦਲਿਆਂ ਦੀ ਲਿਸਟ ਵਿੱਚ 4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਿਲ ਹਨ। ਸਰਕਾਰ ਦੁਆਰਾ ਜਾਰੀ ਕੀਤੀ ਗਈ ਲਿਸਟ ਦੇ ਅਨੁਸਾਰ, ਵਰਜੀਤ ਵਾਲੀਆ ਨੂੰ ਪਟਿਆਲਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਦਿਤਿਆ ਡਚਲਵਾਲ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ, ਬਰਨਾਲਾ ਦਾ ਨਵਾਂ ਡੀਸੀ ਹਰਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਗੁਲਪ੍ਰੀਤ ਸਿੰਘ ਔਲਖ ਨੂੰ ਸ਼ਹੀਦ ਭਗਤ ਸਿੰਘ ਨਗਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।