ਦਿੱਲੀ 'ਚ ਕਾਂਗਰਸ ਦੀ ਵੱਡੀ ਮੀਟਿੰਗ! ਰਾਹੁਲ ਅਤੇ ਖੜਗੇ ਸਮੇਤ ਪੰਜਾਬ ਦੇ ਦਿੱਗਜ ਆਗੂ ਰਹੇ ਮੌਜੂਦ, ਪੜ੍ਹੋ ਕੀ ਨਿਕਲਿਆ ਨਤੀਜਾ?
Babushahi Network
ਨਵੀਂ ਦਿੱਲੀ, 22 ਜਨਵਰੀ 2026: ਦਿੱਲੀ ਵਿੱਚ ਅੱਜ ਕਾਂਗਰਸ ਪਾਰਟੀ ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਅਹਿਮ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਿਰਕਤ ਕੀਤੀ।
ਇਸ ਉੱਚ ਪੱਧਰੀ ਮੀਟਿੰਗ ਵਿੱਚ ਦੇਸ਼ ਅਤੇ ਖਾਸ ਕਰਕੇ ਪੰਜਾਬ ਕਾਂਗਰਸ ਦੇ ਵੱਡੇ ਚਿਹਰੇ ਸ਼ਾਮਲ ਹੋਏ, ਜਿਨ੍ਹਾਂ ਵਿੱਚ ਰਾਹੁਲ ਗਾਂਧੀ, ਕੇ. ਸੀ. ਵੇਣੂਗੋਪਾਲ, ਮਲਿਕਾਰਜੁਨ ਖੜਗੇ, ਭੂਪੇਸ਼ ਸਿੰਘ ਬਘੇਲ ਅਤੇ ਅੰਬਿਕਾ ਸੋਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਵਿਜੇਂਦਰ ਸਿੰਗਲਾ, ਅਮਰ ਸਿੰਘ, ਰਾਣਾ ਕੇ.ਪੀ. ਅਤੇ ਹੋਰ ਮੈਂਬਰ ਵੀ ਇਸ ਮੌਕੇ ਮੌਜੂਦ ਸਨ।
ਦੱਸ ਦਈਏ ਕਿ ਪੰਜਾਬ ਵਿੱਚ ਜਾਤੀਵਾਦ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਾਲੇ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਸੀ। ਮੀਟਿੰਗ ਵਿੱਚ ਕੀ ਕੁੱਝ ਨਿਬੜਿਆ ਹੈ, ਇਸ ਬਾਰੇ ਤਾਂ ਪਤਾ ਨਹੀਂ ਲੱਗ ਸਕਿਆ, ਪਰ ਮੰਨਿਆ ਇਹ ਜਾ ਰਿਹਾ ਹੈ ਕਿ ਪੰਜਾਬ ਲੀਡਰਾਂ ਦੀ ਆਪਸੀ ਖਿੱਚੋਤਾਣ ਸਮਾਪਤ ਹੋ ਗਈ ਹੈ ਅਤੇ ਸਾਰਿਆਂ ਨੂੰ ਰਲ ਮਿਲ ਕੇ ਚੱਲਣ ਦੀ ਸਲਾਹ ਦਿੱਤੀ ਗਈ ਹੈ।
ਖ਼ਬਰ ਅਪਡੇਟ ਹੋ ਰਹੀ ਹੈ........