ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ.ਵੱਲੋਂ ਰੀੜ੍ਹ ਦੀ ਹੱਡੀ ਦੇ ਮਣਕੇ ਦਾ ਸਫਲ ਅਪਰੇਸ਼ਨ
ਬੰਗਾ 24 ਜਨਵਰੀ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਨਿਊਰੋ ਸਰਜਨ ਡਾ. ਜਸਦੀਪ ਸਿੰਘ ਸੈਣੀ ਐਮ.ਸੀ.ਐਚ. ਨੇ 14 ਸਾਲ ਦੀ ਲੜਕੀ ਦੀ ਰੀੜ੍ਹ ਦੀ ਹੱਡੀ ਦੇ ਮਣਕੇ ਦਾ ਸਫਲ ਅਪਰੇਸ਼ਨ ਕੀਤਾ ਹੈ । ਇਸ ਵਿਸ਼ੇਸ਼ ਪ੍ਰਕਾਰ ਦੇ ਸਫਲ ਅਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਡਾਕਟਰ ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ 14 ਸਾਲ ਦੀ ਲੜਕੀ ਡਿੰਪਲ ਨੂੰ ਉਸ ਦੇ ਮਾਪਿਆਂ ਵੱਲੋਂ ਰੀੜ੍ਹ ਦੀ ਹੱਡੀ ਦੀ ਦਰਦ ਦੀ ਤਕਲੀਫ ਕਰਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਇਲਾਜ ਲਈ ਲਿਆਂਦਾ ਸੀ । ਡਾ. ਸੈਣੀ ਨੇ ਮਰੀਜ਼ ਦੀ ਜਦੋਂ ਜਾਂਚ ਕੀਤੀ ਤਾਂ ਰੀੜ੍ਹ ਦੀ ਹੱਡੀ ਵਿਚ ਤਕਲੀਫ ਹੋਣ ਦਾ ਮੁੱਖ ਕਾਰਨ ਸਾਹਮਣੇ ਆਇਆ । ਇਸ ਲਈ ਕੀਤੇ ਵਿਸ਼ੇਸ਼ ਟੈਸਟਾਂ ਅਤੇ ਜਾਂਚ ਵਿਚ ਪਤਾ ਲੱਗਾ ਕਿ ਮਰੀਜ਼ ਦੀ ਰੀੜ੍ਹ ਦੀ ਹੱਡੀ ਦੇ ਮਣਕੇ ਦੇ ਗਲ਼ ਜਾਣ ਕਰਕੇ ਇਹ ਮੁਸ਼ਕਲ ਆ ਰਹੀ ਸੀ । ਰੀੜ੍ਹ ਦੀ ਹੱਡੀ ਦਾ ਮਣਕਾ ਖਰਾਬ ਹੋਣ ਅਤੇ ਉਸ ਵਿਚ ਪਸ ਭਰ ਜਾਣ ਕਰਕੇ ਮਰੀਜ਼ ਦੇ ਸਰੀਰ ਲਈ ਜਾਨ ਲੇਵਾ ਬਣ ਰਿਹਾ ਸੀ । ਡਾ. ਜਸਦੀਪ ਸਿੰਘ ਸੈਣੀ ਨੇ ਮਰੀਜ਼ ਦੀ ਰੀੜ੍ਹ ਦੀ ਹੱਡੀ ਦੇ ਉਸ ਖਰਾਬ ਹੋ ਰਹੇ ਮਣਕੇ ਦਾ ਅਪਰੇਸ਼ਨ ਕਰਕੇ ਸਫਲ ਇਲਾਜ ਕੀਤਾ ਅਤੇ ਨਾਲ ਹੀ ਹਸਪਤਾਲ ਦੇ ਜਰਨਲ ਤੇ ਲੈਪਰੋਸਕੋਪਿਕ ਸਰਜਨ ਡਾ ਮਾਨਵਦੀਪ ਸਿੰਘ ਬੈਂਸ ਨੇ ਮਣਕੇ ਦੇ ਦੁਆਲੇ ਬਣ ਰਹੀ ਪੱਸ ਨੂੰ ਸਰੀਰ ਵਿਚ ਅਪਰੇਸ਼ਨ ਨਾਲ ਬਾਹਰ ਕੱਢਿਆ । ਡਾ. ਸੈਣੀ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਇੱਕ ਮਲਟੀਸਪੈਸ਼ਲਿਸਟੀ ਹਸਪਤਾਲ ਹੋਣ ਕਰਕੇ ਸਰੀਰ ਦੀਆਂ ਬਿਮਾਰੀਆਂ ਦੇ ਮਾਹਿਰ ਵੱਖ-ਵੱਖ ਡਾਕਟਰ ਸਾਹਿਬਾਨ ਦੇ ਸਹਿਯੋਗ ਨਾਲ ਮਰੀਜ਼ਾਂ ਦਾ ਸਫਲ ਇਲਾਜ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਹਸਪਤਾਲ ਵਿਖੇ ਰੀੜ੍ਹ ਦੀ ਹੱਡੀ ਦੇ ਮਰੀਜ਼ਾਂ ਦੇ ਅਪਰੇਸ਼ਨ ਕਰਨ ਲਈ ਆਧੁਨਿਕ ਯੰਤਰਾਂ ਨਾਲ ਲੈਸ ਵਿਸ਼ੇਸ਼ ਅਪਰੇਸ਼ਨ ਥੀਏਟਰ ਅਤੇ ਰਹਿਣ ਲਈ ਐਚ ਡੀ ਯੂ ਵਾਰਡ ਤੇ ਪ੍ਰਾਈਵੇਟ ਡੀਲਕਸ ਰੂਮ ਹਨ । ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ ਬਿਨਾਂ ਕਿਸੇ ਝਿਜਕ-ਡਰ ਦੇ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਪਣਾ ਇਲਾਜ ਕਰਵਾ ਸਕਦੇ ਹਨ । ਇਸ ਮੌਕੇ ਤੰਦਰੁਸਤ ਮਰੀਜ਼ ਦੇ ਪਿਤਾ ਸ੍ਰੀ ਸੰਦੀਪ ਕੁਮਾਰ ਅਤੇ ਮਾਤਾ ਸ੍ਰੀਮਤੀ ਹਰਵਿੰਦਰ ਰਾਣੀ ਨੇ ਡਾ ਜਸਦੀਪ ਸਿੰਘ ਸੈਣੀ ਐਮ ਸੀ ਐਚ (ਨਿਊਰੋ ਸਰਜਰੀ) ਅਤੇ ਉਹਨਾਂ ਦੇ ਸਹਿਯੋਗੀ ਡਾ. ਮਾਨਵਦੀਪ ਸਿੰਘ ਬੈਂਸ ਦਾ ਸ਼ਾਨਦਾਰ ਸਫਲ ਅਪਰੇਸ਼ਨ ਕਰਕੇ ਉਹਨਾਂ ਦੀ ਬੇਟੀ ਨੂੰ ਤੰਦਰੁਸਤ ਕਰਨ ਲਈ ਹਾਰਦਿਕ ਧੰਨਵਾਦ ਕੀਤਾ, ਜਿਸ ਕਰਕੇ ਉਸ ਨੂੰ ਨਵਾਂ ਜੀਵਨ ਮਿਲਿਆ । ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸ਼ਾਨਦਾਰ ਅਪਰੇਸ਼ਨ ਕਰਨ ਲਈ ਡਾ. ਜਸਦੀਪ ਸਿੰਘ ਸੈਣੀ ਅਤੇ ਡਾ. ਮਾਨਵਦੀਪ ਸਿੰਘ ਬੈਂਸ ਨੂੰ ਵਧਾਈ ਦਿੱਤੀ । ਮੀਡੀਆ ਨੂੰ ਇਸ ਵਿਸ਼ੇਸ਼ ਅਪਰੇਸ਼ਨ ਦੀ ਜਾਣਕਾਰੀ ਦੇਣ ਮੌਕੇ ਮਰੀਜ਼ ਦੇ ਮਾਤਾ ਜੀ ਅਤੇ ਪਿਤਾ ਜੀ ਵੀ ਹਾਜ਼ਰ ਸੀ ।