ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ
ਮਨਪ੍ਰੀਤ ਸਿੰਘ
ਰੂਪਨਗਰ, 29 ਜਨਵਰੀ:
ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਅਗਵਾਈ ਹੇਂਠ ਹੇਠ 30 ਜਨਵਰੀ ਨੂੰ ਹਫਤਾਵਰੀ ਪਲੇਸਮੈਂਟ ਕੈਪ ਦਾ ਆਯੋਜਨ ਸਵੇਰੇ 10.00 ਵਜੇ ਕੀਤਾ ਜਾ ਰਿਹਾ ਹੈ।
ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਮੈਕ ਕਾਨਫਰੰਸਿਜ਼ ਇਵੈਂਟਜ਼ ਕੰਪਨੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪ੍ਰੋਜੈਕਟ ਅਧੀਨ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਬੈਕਐਂਡ ਸਟਾਫ ਦੀਆਂ 12 ਅਸਾਮੀਆਂ ਭਰੀਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਗ੍ਰੈਜੂਏਸ਼ਨ ਪਾਸ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼/ਔਰਤ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਉਮੀਦਵਾਰ ਦੀ ਉਮਰ 18 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਉਮੀਦਵਾਰ ਨੂੰ 16,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਕੋਲ ਆਪਣਾ ਵਾਹਨ ਹੋਣਾ ਜ਼ਰੂਰੀ ਹੈ। ਨੌਕਰੀ ਦਾ ਸਥਾਨ ਰੂਪਨਗਰ ਬਲਾਕ, ਨੂਰਪੁਰਬੇਦੀ ਬਲਾਕ ਅਤੇ ਸ਼੍ਰੀ ਚਮਕੌਰ ਸਾਹਿਬ ਬਲਾਕ ਹੈ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 'ਤੇ ਕਾਲ ਕੀਤਾ ਜਾ ਸਕਦਾ ਹੈ।