ਕਾਂਗਰਸ ਦਾ ਵੱਡਾ ਐਕਸ਼ਨ: ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
Babushahi Network
ਚੰਡੀਗੜ੍ਹ, 6 ਫਰਵਰੀ 2026: ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕਾ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਪੰਜਾਬ ਕਾਂਗਰਸ ਦੇ ਇੰਚਾਰਜ ਭੂਵੇਸ਼ ਬਘੇਲ ਵੱਲੋਂ ਇਸ ਸਬੰਧੀ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।
ਸਸਪੈਂਸ਼ਨ ਤੋਂ ਬਾਅਦ ਹੋਈ ਬਰਖਾਸਤਗੀ
ਜ਼ਿਕਰਯੋਗ ਹੈ ਕਿ ਪਾਰਟੀ ਨੇ ਪਹਿਲਾਂ ਡਾ. ਸਿੱਧੂ ਨੂੰ ਅਨੁਸ਼ਾਸਨੀ ਕਾਰਵਾਈ ਤਹਿਤ ਸਸਪੈਂਡ ਕੀਤਾ ਹੋਇਆ ਸੀ। ਪਰ ਹੁਣ ਹਾਈਕਮਾਂਡ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹੀ ਖਾਰਜ ਕਰ ਦਿੱਤਾ ਹੈ।
ਕੁਝ ਦਿਨ ਪਹਿਲਾਂ ਹੀ ਮੈਡਮ ਸਿੱਧੂ ਨੇ ਜਨਤਕ ਤੌਰ 'ਤੇ ਪਾਰਟੀ ਛੱਡਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਕਾਂਗਰਸ ਨਾਲ ਉਨ੍ਹਾਂ ਦੇ ਸਬੰਧਾਂ ਵਿੱਚ ਕਾਫ਼ੀ ਕੜਵਾਹਟ ਆ ਗਈ ਸੀ। ਪਾਰਟੀ ਸੂਤਰਾਂ ਅਨੁਸਾਰ, ਨਵਜੋਤ ਕੌਰ ਸਿੱਧੂ ਲਗਾਤਾਰ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿਰੁੱਧ ਬਿਆਨਬਾਜ਼ੀ ਕਰ ਰਹੇ ਸਨ, ਜਿਸ ਨੂੰ ਅਨੁਸ਼ਾਸਨਹੀਣਤਾ ਮੰਨਿਆ ਗਿਆ ਹੈ।