ਨਾਰਾਜ਼ਗੀ ਅਕਾਲੀ ਦਲ ਨਾਲ ਨਹੀਂ, ਪਾਰਟੀ ਲੀਡਰਸ਼ਿਪ ਨਾਲ ਹੈ: ਮਨਪ੍ਰੀਤ ਇਆਲੀ
ਚੰਡੀਗੜ੍ਹ, 7 ਫਰਵਰੀ 2026: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨਾਰਾਜ਼ ਆਗੂਆਂ ਨੂੰ ਮਨਾਉਣ ਲਈ 'ਨੰਗੇ ਪੈਰੀਂ' ਜਾਣ ਦੀ ਗੱਲ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਅੰਦਰੂਨੀ ਸੰਕਟ 'ਤੇ ਖੁੱਲ੍ਹ ਕੇ ਗੱਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਜਾਂ ਵਰਕਰ ਦੀ ਨਾਰਾਜ਼ਗੀ ਸ਼੍ਰੋਮਣੀ ਅਕਾਲੀ ਦਲ (ਪਾਰਟੀ) ਨਾਲ ਨਹੀਂ ਹੈ, ਸਗੋਂ ਮੌਜੂਦਾ ਲੀਡਰਸ਼ਿਪ ਨਾਲ ਹੈ। ਉਨ੍ਹਾਂ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੀਡਰਸ਼ਿਪ ਵਿੱਚ 'ਤਿਆਗ ਦੀ ਭਾਵਨਾ' ਹੋਣੀ ਚਾਹੀਦੀ ਹੈ। ਇਆਲੀ ਦਾ ਇਸ਼ਾਰਾ ਸਿੱਧੇ ਤੌਰ 'ਤੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਪਾਰਟੀ ਦੇ ਕੰਮ ਕਰਨ ਦੇ ਤਰੀਕੇ ਵੱਲ ਮੰਨਿਆ ਜਾ ਰਿਹਾ ਹੈ।
- Download Babushahi App
-
-