ਮੋਗਾ ਰੈਲੀ ਨੂੰ ਲੈ ਕੇ ਸਸਪੈਂਸ ਖ਼ਤਮ: ਭਗਵੰਤ ਮਾਨ ਹੋਣਗੇ ਸ਼ਾਮਿਲ
ਟਵੀਟ ਕਰਕੇ ਦਿੱਤੀ ਜਾਣਕਾਰੀ: "ਮਿਲਦੇ ਹਾਂ ਦੋਸਤੋ"- ਪਹਿਲਾਂ ਰੈਲੀ 'ਚ ਨਾ ਜਾਣ ਦੀਆਂ ਚਰਚਾਵਾਂ 'ਤੇ ਲੱਗਿਆ ਵਿਰਾਮ
ਮੋਗਾ/ਚੰਡੀਗੜ੍ਹ, 16 ਫਰਵਰੀ 2026- ਮੋਗਾ ਵਿਖੇ ਨਸ਼ਿਆਂ ਵਿਰੁੱਧ ਕਰਵਾਈ ਜਾ ਰਹੀ 'ਮੈਗਾ ਰੈਲੀ' ਨੂੰ ਲੈ ਕੇ ਬਣੀ ਦੁਬਿਧਾ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਪਹਿਲਾਂ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ, ਪਰ ਹੁਣ ਮੁੱਖ ਮੰਤਰੀ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਰੈਲੀ ਦਾ ਹਿੱਸਾ ਬਣਨਗੇ।
ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਮੋਗਾ ਰੈਲੀ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਨੇ ਆਪਣੇ ਅੰਦਾਜ਼ ਵਿੱਚ ਲਿਖਿਆ, ਮੋਗਾ ਦੇ ਪਿੰਡ ਕਿਲੀ ਚਹਿਲਾਂ ਵਿਖੇ ਵਿਸ਼ਾਲ ਰੈਲੀ ਹੋਣ ਜਾ ਰਹੀ ਹੈ, "ਮਿਲਦੇ ਹਾਂ ਦੋਸਤੋ", ਜਿਸ ਨੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰ ਦਿੱਤਾ ਹੈ।
ਰੈਲੀ ਵਿੱਚ ਪਹੁੰਚਣ ਦਾ ਸਮਾਂ ਦੁਪਹਿਰ 2 ਵਜੇ ਦਾ ਰੱਖਿਆ ਗਿਆ ਹੈ। ਪ੍ਰਸ਼ਾਸਨ ਅਤੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਪਿਛਲੇ ਕੁਝ ਘੰਟਿਆਂ ਤੋਂ ਚੱਲ ਰਹੀਆਂ ਅਟਕਲਾਂ ਕਿ ਸੀਐਮ ਰੈਲੀ ਵਿੱਚ ਨਹੀਂ ਜਾਣਗੇ, ਹੁਣ ਪੂਰੀ ਤਰ੍ਹਾਂ ਰੱਦ ਹੋ ਗਈਆਂ ਹਨ। ਇਹ ਰੈਲੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਵੱਡਾ ਹਿੱਸਾ ਹੈ। ਮੁੱਖ ਮੰਤਰੀ ਦੀ ਆਮਦ ਨਾਲ ਸਰਕਾਰ ਇਸ ਮੁਹਿੰਮ ਰਾਹੀਂ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੀ ਕੋਸ਼ਿਸ਼ ਕਰੇਗੀ।
Click to Follow Babushahi Facebook page →