ਵੱਡੀ ਖ਼ਬਰ: ਭਗਵੰਤ ਮਾਨ ਮੁੜ ਹਸਪਤਾਲ ਦਾਖਲ
ਮੋਗਾ ਰੈਲੀ ਤੋਂ ਪਰਤਣ ਮਗਰੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਹੋਏ ਭਰਤੀ; ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ
ਮੋਹਾਲੀ/ਚੰਡੀਗੜ੍ਹ 16 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅੱਜ ਦੇਰ ਸ਼ਾਮ ਇੱਕ ਵਾਰ ਫਿਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੂੰ ਅੱਜ ਸਵੇਰੇ ਹੀ ਹਸਪਤਾਲ ਤੋਂ ਛੁੱਟੀ ਮਿਲੀ ਸੀ, ਜਿਸ ਤੋਂ ਬਾਅਦ ਉਹ ਸਿੱਧਾ ਮੋਗਾ ਵਿਖੇ ਹੋਈ 'ਯੁੱਧ ਨਸ਼ਿਆਂ ਵਿਰੁੱਧ' ਮੈਗਾ ਰੈਲੀ ਵਿੱਚ ਸ਼ਾਮਲ ਹੋਣ ਪਹੁੰਚੇ ਸਨ।
ਮੁੱਖ ਮੰਤਰੀ ਐਤਵਾਰ ਨੂੰ ਤਬੀਅਤ ਵਿਗੜਨ ਕਾਰਨ ਹਸਪਤਾਲ ਦਾਖਲ ਹੋਏ ਸਨ। ਅੱਜ ਸਵੇਰੇ ਡਾਕਟਰਾਂ ਨੇ ਉਨ੍ਹਾਂ ਨੂੰ ਚੈੱਕਅਪ ਤੋਂ ਬਾਅਦ ਛੁੱਟੀ ਦੇ ਦਿੱਤੀ ਸੀ। ਹਸਪਤਾਲ ਤੋਂ ਬਾਹਰ ਆਉਂਦਿਆਂ ਹੀ ਉਹ ਮੋਗਾ ਰੈਲੀ ਵਿੱਚ ਪਹੁੰਚੇ ਅਤੇ ਉੱਥੇ ਜੋਸ਼ੀਲਾ ਭਾਸ਼ਣ ਵੀ ਦਿੱਤਾ। ਪਰ ਰੈਲੀ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੂੰ ਦੇਰ ਸ਼ਾਮ ਫਿਰ ਹਸਪਤਾਲ ਲਿਜਾਇਆ ਗਿਆ।
ਸੂਤਰਾਂ ਅਨੁਸਾਰ, ਡਾਕਟਰਾਂ ਦੀ ਇੱਕ ਮਲਟੀ-ਸਪੈਸ਼ਲਿਸਟ ਟੀਮ ਮੁੱਖ ਮੰਤਰੀ ਦੇ ਸਿਹਤ ਮਾਪਦੰਡਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੂੰ ਅੱਜ ਦੀ ਰਾਤ ਹਸਪਤਾਲ ਵਿੱਚ ਹੀ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਸਥਿਰ ਹੋ ਸਕੇ।
Click to Follow Babushahi Facebook page →