ਦਫਤਰੀ ਕਰਮਚਾਰੀਆਂ ਤੇ ਆਪਣੀ ਮੰਗਾਂ ਦੇ ਲਈ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਉੱਪਰ ਲਾਠੀ ਚਾਰਜ ਕਰਨਾ ਨਿੰਦਣ ਯੋਗ ਕਾਰਵਾਈ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ
ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਤੇ ਤੁਰੰਤ ਧਿਆਨ ਦੇਣ ਦੀ ਲੋੜ -ਜਸਵਿੰਦਰ ਸਿੰਘ ਸਮਾਣਾ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 25 ਫ਼ਰਵਰੀ 2026:-
ਮੋਹਾਲੀ ਵਿਖੇ ਪੂਰੀਆਂ ਤਨਖਾਹਾਂ ਸਮੇਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਦਫਤਰੀ ਕਰਮਚਾਰੀਆਂ ਤੇ ਲਾਠੀਚਾਰਜ ਕਰਨ,ਕਰਮਚਾਰੀਆਂ ਦੀਆਂ ਪੱਗਾਂ ਉਤਾਰਨ ਅਤੇ ਭੈਣਾਂ ਦੀਆਂ ਚੁੰਨੀਆਂ ਉਤਾਰਨ ਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਜ਼ਿਲ੍ਹਾ ਪ੍ਰਧਾਨ ਪਟਿਆਲਾ ਜਸਵਿੰਦਰ ਸਿੰਘ ਸਮਾਨਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਹਨਾਂ ਤੋਂ ਮੂੰਹ ਮੋੜ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਦਫ਼ਤਰੀ ਕਰਮਚਾਰੀਆਂ ਦੀਆਂ ਮੰਗਾਂ ਤੇ ਸਰਕਾਰ ਨੂੰ ਤੁਰੰਤ ਧਿਆਨ ਦੇ ਕੇ ਇਸ ਦਾ ਹੱਲ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਇਹਨਾਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਦਫਤਰੀ ਕਰਮਚਾਰੀਆਂ ਦੇ ਨਾਲ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਡੇ ਸੰਘਰਸ਼ ਉਲੀਕੇਗੀ।ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।
Click to Follow Babushahi Facebook page →