ਮੇਲਾ ਅਫਸਰ ਵੱਲੋਂ ਮੈਦਾਨੀ ਦੌਰਾ, ਅਧਿਕਾਰੀਆਂ ਨੂੰ ਜਾਰੀ ਕੀਤੇ ਜਰੂਰੀ ਦਿਸ਼ਾ-ਨਿਰਦੇਸ਼
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 03 ਮਾਰਚ,2026
ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਤਿਉਹਾਰ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਮੇਲਾ ਅਫਸਰ ਸੁਖਪਾਲ ਸਿੰਘ, ਐਸ.ਡੀ.ਐਮ ਵੱਲੋਂ ਮੇਲਾ ਖੇਤਰ ਦਾ ਵਿਸਥਾਰਪੂਰਵਕ ਦੌਰਾ ਕਰਕੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਦੌਰੇ ਦੌਰਾਨ ਉਨ੍ਹਾਂ ਵੱਲੋਂ ਸੁਰੱਖਿਆ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਸਪਲਾਈ, ਟ੍ਰੈਫਿਕ ਨਿਯੰਤਰਣ ਅਤੇ ਸਿਹਤ ਸਹੂਲਤਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਮੌਕੇ ‘ਤੇ ਜਾਂਚ ਕੀਤੀ ਗਈ।
ਮੇਲਾ ਅਫਸਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਕਿ ਸੰਗਤ ਅਤੇ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਆਵੇ। ਉਨ੍ਹਾਂ ਨੇ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਕੂੜੇ ਦੇ ਤੁਰੰਤ ਨਿਪਟਾਰੇ ਅਤੇ ਪਾਣੀ ਦੇ ਛਿੜਕਾਅ ਕਰਨ ਲਈ ਨਗਰ ਕੌਂਸਲ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਐਮਰਜੈਂਸੀ ਸੇਵਾਵਾਂ ਮੁਹੱਈਆ ਰੱਖਣ ਅਤੇ ਫਸਟ ਏਡ ਕੈਂਪਾਂ ਵਿੱਚ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ ਚੈਕ ਕੀਤੀ। ਉਨ੍ਹਾਂ ਨੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਪੁਲਿਸ ਵਿਭਾਗ ਦੀ ਕਾਰਵਾਈ ਵੀ ਚੈਕ ਕੀਤੀ।
ਸੁਖਪਾਲ ਸਿੰਘ ਮੇਲਾ ਅਫਸਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਵਿਭਾਗ ਮਿਲਜੁਲ ਕੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੌਕਸੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Click to Follow Babushahi Facebook page →