ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਡਾ.ਸੁਖਵਿੰਦਰ ਕੁਮਾਰ ਸੁੱਖੀ ਨੂੰ ਦਿੱਤਾ ਮੰਗ ਪੱਤਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 03 ਮਾਰਚ 2026
20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਵੱਲੋਂ ਅੱਜ ਡਾ. ਸੁਖਵਿੰਦਰ ਕੁਮਾਰ ਸੁੱਖੀ ਐਮ ਐਲ ਏ ਹਲਕਾ ਬੰਗਾ ਨੂੰ ਮੰਗ ਪੱਤਰ ਦਿੱਤਾ ਗਿਆ। ਬੀਤੇ ਦਿਨੀਂ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪਰਦਰਸ਼ਨ ਕਿਤਾ ਸੀ ਜਿਸ ਦੋਰਾਨ ਪੁਲਿਸ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੋਰਾਨ ਮੁਲਾਜ਼ਮਾਂ ਦੀਆ ਪੱਗਾਂ ਵੀ ਲੱਥੀਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼੍ਰੀ ਜਗਦੀਸ਼ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੇ ਕਲਮ ਛੋੜ ਹੜਤਾਲ ਦੇ ਨਾਲ ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ। ਆਗੁਆ ਨੇ ਕਿਹਾ ਕਿ ਜੇਕਰ ਸਰਕਾਰ ਨੇ ਤਨਖਾਹ ਕਟੋਤੀ ਦਾ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ,ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲੋਂ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।ਇਸ ਮੌਕੇ ਰਣਜੀਤ ਸਿੰਘ, ਚੇਤਨ ਕੁਮਾਰ, ਰਵਿੰਦਰ ਕੁਮਾਰ, ਸੰਦੀਪ ਕੁਮਾਰ, ਵਿਪਿਨ ਮੂਮ , ਮਾਸਟਰ ਰਾਮ ਲਾਲ, ਰਮਨ ਕੁਮਾਰ ਸੀ ਐਚ ਟੀ ਅਤੇ ਹੋਰ ਸਾਥੀ ਮੌਜੂਦ ਸਨ।
Click to Follow Babushahi Facebook page →