ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
ਅਨੰਦਪੁਰ ਸਾਹਿਬ, 3 ਮਾਰਚ 2026 ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਹੋਲੇ ਮਹੱਲੇ ਦੇ ਪਵਿੱਤਰ ਮੌਕੇ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਸਮੂਹ ਸੰਗਤਾਂ ਦੇ ਦਰਸ਼ਨ ਕਰਦੇ ਹੋਏ ਗੁਰੂ ਘਰ ਦੀਆਂ ਬਰਕਤਾਂ ਪ੍ਰਾਪਤ ਕੀਤੀਆਂ।
ਇਸ ਆਤਮਿਕ ਮਾਹੌਲ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਵੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਥਕ ਏਕਤਾ, ਗੁਰਮਤਿ ਮਰਯਾਦਾ ਅਤੇ ਸਮਕਾਲੀ ਚੁਣੌਤੀਆਂ ਸਬੰਧੀ ਗੰਭੀਰ ਅਤੇ ਵਿਚਾਰਸ਼ੀਲ ਚਰਚਾ ਹੋਈ। ਦੋਵਾਂ ਆਗੂਆਂ ਨੇ ਖਾਲਸਾ ਪੰਥ ਦੀ ਚੜ੍ਹਦੀ ਕਲਾ, ਆਪਸੀ ਸਹਿਯੋਗ ਅਤੇ ਸਾਂਝੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਹੋਲਾ ਮਹੱਲਾ ਸਿਰਫ਼ ਇਤਿਹਾਸਕ ਯਾਦਗਾਰ ਨਹੀਂ, ਸਗੋਂ ਖਾਲਸਾਈ ਰੂਹ, ਸ਼ੌਰਯ ਅਤੇ ਆਧਿਆਤਮਿਕ ਉਤਸ਼ਾਹ ਦਾ ਜੀਵੰਤ ਪ੍ਰਤੀਕ ਹੈ। ਇਸ ਮਹਾਨ ਪ੍ਰੰਪਰਾ ਨੂੰ ਨਿਭਾਉਂਦੇ ਹੋਏ ਪੰਥਕ ਏਕਤਾ ਅਤੇ ਸਾਂਝੀ ਰਣਨੀਤੀ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਇਸ ਮੌਕੇ ‘ਤੇ ਬਾਬਾ ਬਲਬੀਰ ਸਿੰਘ ਛਿਆਨਵੇਂ ਕਰੋੜੀ ਵੱਲੋਂ ਦਿੱਤੇ ਗਏ ਮਾਣ-ਸਨਮਾਨ ਲਈ ਹਰਮੀਤ ਸਿੰਘ ਕਾਲਕਾ ਨੇ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੰਥ ਸਦਾ ਚੜ੍ਹਦੀ ਕਲਾ ਵਿੱਚ ਰਹੇਗਾ।
Click to Follow Babushahi Facebook page →