ਮਜੀਠੀਆ ਨੇ ਸਰਕਾਰੀ ਖਜਾਨੇ ਦੀ ਦੁਰਵਰਤੋਂ 'ਤੇ ਖੜੇ ਕੀਤੇ ਵੱਡੇ ਸਵਾਲ
-ਆਮ ਆਦਮੀ ਪਾਰਟੀ ਪਿਛਲੇ ਚਾਰ ਸਾਲਾਂ ਤੋਂ
ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਕਰ ਰਹੀ ਦੁਰਵਰਤੋਂ - ਬਿਕਰਮ ਸਿੰਘ ਮਜੀਠੀਆ
-ਕਿਹਾ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਮਗਰੋਂ ਹੁਣ ਪੀ.ਆਰ.ਟੀ.ਸੀ ਦੀਆਂ ਬੱਸਾਂ ਨੂੰ ਵੀ ਪਾਰਟੀ ਦੇ ਝੰਡੇ ਵਾਲੇ ਰੰਗਾਂ ਵਿੱਚ ਰੰਗਿਆ
–"ਪੈਸਾ ਪੰਜਾਬ ਦੇ ਮਿਹਨਤਕਸ਼ ਲੋਕਾ ਦਾ ਮਸ਼ਹੂਰੀ ਆਮ ਆਦਮੀ ਪਾਰਟੀ" ਦੀ ਕੀਤੀ ਜਾ ਰਹੀ ਹੈ
ਚੰਡੀਗੜ੍ਹ 3 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਮਸ਼ਹੂਰੀਆਂ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਗੰਭੀਰ ਦੋਸ਼ ਲਾ ਕੇ ਵੱਡੇ ਸਵਾਲ ਖੜੇ ਕੀਤੇ ਹਨ। ਉੱਨਾ ਇਸ ਮਾਮਲੇ ਵਿੱਚ ਆਪਣੇ ਸੋਸ਼ਲ ਮੀਡੀਆ ਖਾਤਿਆਂ ਉੱਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਕਿ "ਆਮ ਆਦਮੀ ਪਾਰਟੀ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਰਕੇ ਆਪਣੇ ਰਾਜਨੀਤਿਕ ਹਿਤਾਂ ਨੂੰ ਪ੍ਰਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਹਿਲਾਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਨੀਲੇ ਅਤੇ ਪੀਲੇ ਰੰਗ ਵਿੱਚ ਰੰਗਿਆ ਗਿਆ ਅਤੇ ਸਰਕਾਰ ਵੱਲੋਂ ਰੰਗ ਸਕੀਮ ਬਾਰੇ ਰਸਮੀ ਹੁਕਮ ਵੀ ਜਾਰੀ ਕੀਤੇ ਗਏ ਸਨ, ਜਿਸਦੀ ਚਾਰ ਚੁਫੇਰਿਓਂ ਨਿਖੇਧੀ ਵੀ ਹੋਈ ਸੀ ਪਰ ਆਪ ਸਰਕਾਰ ਵਲੋਂ ਹੁਣ ਪੀਆਰਟੀਸੀ ਦੀਆਂ ਬੱਸਾਂ ਨੂੰ ਵੀ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗਾਂ ਵਿੱਚ ਰੰਗਿਆ ਜਾ ਰਿਹਾ ਹੈ। ਸ ਮਜੀਠੀਆ ਨੇ ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ, ਕੀ ਇਹੋ ਉਹ ਕ੍ਰਾਂਤੀ ਹੈ ਜਿਸ ਦਾ ਤੁਸੀਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ?, ਕੀ ਹੁਣ ਆਮ ਆਦਮੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ ਵੀ ਨੀਲੀ ਕਮੀਜ਼ ਅਤੇ ਪੀਲੀ ਪੈਂਟ ਪਹਿਨਣ ਲਈ ਕਿਹਾ ਜਾਵੇਗਾ? ਉਨ੍ਹਾਂ ਕਿਹਾ ਕਿ ਇੰਜ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਹੁਣ “ਹਮੇਸ਼ਾਂ ਇਸ਼ਤਿਹਾਰਬਾਜ਼ੀ ਕਰਨ ਵਾਲੀ ਪਾਰਟੀ” ( "ਆਲਵੇਜ਼ ਐਡਵਰਟਾਇਸਮੈਂਟ ਪਾਰਟੀ" ) ਬਣ ਕੇ ਰਹਿ ਗਈ ਹੈ ਜਿਸਨੇ ਹਕੀਕਤ ਵਿੱਚ ਪੰਜਾਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਸਗੋਂ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਇਸ਼ਤਿਹਾਰਬਾਜ਼ੀ ਕਰਕੇ ਜਿੱਥੇ ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਇਆ ਹੈ, ਉੱਥੇ ਪੰਜਾਬ ਦੇ ਲੋਕਾਂ ਨੂੰ ਵੀ ਗੁਮਰਾਹ ਕੀਤਾ ਹੈ। ਸ. ਮਜੀਠੀਆ ਨੇ ਕਿਹਾ ਕਿ ਤੁਹਾਡਾ ਸਮਾਂ ਹੁਣ ਬਹੁਤ ਥੋੜਾ ਰਹਿ ਗਿਆ ਹੈ, ਤੁਹਾਡੇ ਤੋਂ ਪੰਜਾਬ ਦੇ ਇੱਕ ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ l ਉੱਥੇ ਹੀ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਉਪਰ ਤੰਜ਼ ਭਰੇ ਲਹਿਜੇ ਵਿਚ ਕਿਹਾ ਕਿ ਸਰਕਾਰ ਨੇ ਸਿਰਫ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਸਿਆਸੀ ਹਿਤਾ ਦੀ ਹੀ ਪੂਰਤੀ ਕੀਤੀ ਹੈ ਚਾਹੇ ਵਿਰੋਧੀਆਂ ਉਪਰ ਪਰਚੇ ਦਰਜ ਕੀਤੇ ਜਾਣੇ ਹੋਣ ਜਾ ਫਿਰ ਪੰਜਾਬੀਆ ਦੇ ਖੂਨ ਪਸੀਨੇ ਦੀ ਕਮਾਈ ਜੋਂ ਪੰਜਾਬ ਦੇ ਖਜਾਨੇ ਵਿਚ ਆਉਂਦੀ ਹੈ ਉਸਦੀ ਜੰਮਕੇ ਦੁਰਵਰਤੋਂ ਕੀਤੀ ਜਾ ਰਹੀ ਹੈ ਜਿਸਨਾਲ ਆਮ ਆਦਮੀ ਪਾਰਟੀ ਦੇ ਰਾਜਨੀਤਿਕ ਹਿਤ ਸਾਧੇ ਜਾਂਦੇ ਹਨ ਦੇਸ਼ ਭਰ ਵਿਚ ਪੰਜਾਬੀਆ ਦੇ ਪੈਸੇ ਤੇ ਮਸ਼ਹੂਰੀਆਂ ਕੀਤੀਆਂ ਜਾਂਦੀਆਂ ਹਨ।
Click to Follow Babushahi Facebook page →