ਖੰਨਾ ਪੈਨਸ਼ਨਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ: ਸੰਘਰਸ਼ ਤੇਜ਼ ਕਰਨ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਦਾ ਲਿਆ ਫੈਸਲਾ
ਰਵਿੰਦਰ ਸਿੰਘ ਢਿੱਲੋਂ, ਖੰਨਾ
ਪੈਨਸ਼ਨਰ ਐਸੋਸ਼ੀਏਸ਼ਨ ਰਜਿ.ਨੰਬਰ 56 ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਵਰਕਿੰਗ ਕਮੇਟੀ ਖੰਨਾ ਦੀ ਜਰੂਰੀ ਮੀਟਿੰਗ ਸ.ਗੁਰਸੇਵਕ ਸਿੰਘ ਮੋਹੀ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੀ ਜਾਣਕਾਰੀ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਪ੍ਰੈੱਸ ਸਕੱਤਰ ਵਿਧੀ ਚੰਦ ਅਤੇ ਸਕੱਤਰ ਮੋਹਨ ਸਿੰਘ ਸੰਭੂ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੀ ਮੀਟਿੰਗ ਤੋਂ ਹੁਣ ਤੱਕ ਸਦਾ ਲਈ ਵਿਛੜੇ ਪੈਨਸ਼ਨਰ ਸਾਥੀਆਂ, ਮੁਲਾਜ਼ਮਾਂ, ਸੰਘਰਸ਼ ਕਰਦੇ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤੀ ਲੋਕਾਂ, ਓਹਨਾਂ ਦੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਨਿਹੱਕੇ ਈਰਾਨ ਅਤੇ ਇਜ਼ਰਾਈਲ ਅਮਰੀਕਾ ਹੋਰ ਦੇਸ਼ਾਂ ਦੀ ਜੰਗ ਦੌਰਾਨ ਮਾਰੇ ਗਏ ਨਿਰਦੋਸ਼ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਜਾਹਿਰ ਕਰਦੇ ਹੋਏ ਦੋ ਮਿੰਟਾਂ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਅਤੇ ਹੋਰ ਦੇਸ਼ਾਂ ਨਾਲ ਕੀਤੀ ਜਾ ਰਹੀ ਚੌਧਰ ਵਾਸਤੇ ਜੰਗ ਦੀ ਨਿੰਦਾ ਕੀਤੀ। ਮੀਟਿੰਗ ਵਿੱਚ ਫੈਸਲਾ ਕੀਤਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਕੀਤੇ ਜਾ ਰਹੇ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਵਿੱਚ ਮਿਤੀ 10.3.26 ਨੂੰ ਵੱਧ ਚੜ੍ਹ ਕੇ ਸਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਮਿਤੀ 6.3.26 ਨੂੰ ਸਯੁੰਕਤ ਕਿਸਾਨ ਮੋਰਚੇ ਅਤੇ ਹੋਰ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨੇ ਮੁਜਾਹਰੇ ਦੀ ਪੁਰਜੋਰ ਹਮਾਇਤ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗਾਂ ਕੀਤੀ ਕਿ ਨਿੱਜੀਕਰਨ ਦੀ ਨੀਤੀ ਦਾ ਰਾਹ ਤਿਆਗ ਕੇ ਸੰਘਰਸ਼ ਕਰਦੇ ਪੈਨਸ਼ਨਰਾਂ, ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤੀ ਲੋਕਾਂ ਦੀਆਂ ਮੰਗਾਂ ਜੋ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਪਈਆਂ ਹਨ, ਓਹਨਾਂ ਦਾ ਹੱਲ ਯੂਨੀਅਨਾਂ ਨੂੰ ਮੀਟਿੰਗਾਂ ਦੇ ਕੇ ਛੇਤੀ ਤੋਂ ਛੇਤੀ ਕੀਤਾ ਜਾਵੇ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਖੰਨਾ ਮੰਡਲ ਦੇ ਪੈਨਸ਼ਨਰ ਜਿਹਨਾਂ ਦੀ ਉਮਰ 70 ਸਾਲ ਹੋ ਗਈ ਹੈ, ਨੂੰ ਪੈਨਸ਼ਨਰ ਐਸੋਸ਼ੀਏਸ਼ਨ ਵੱਲੋਂ ਸਨਮਾਨਿਤ ਮਿਤੀ 21.3.26 ਨੂੰ ਸੀਨੀਅਰ ਸਿਟੀਜਨ ਹੋਮ ਨੇੜੇ ਮਾਤਾ ਮੰਦਿਰ ਖੰਨਾ ਵਿਖੇ ਕੀਤਾ ਜਾਵੇਗਾ। ਸੋ ਸਮੂਹ ਪੈਨਸ਼ਨਰ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਮਿਤੀ 21.3.26 ਨੂੰ ਸਵੇਰੇ 10.00 ਵਜੇ ਇਸ ਸਨਮਾਨਿਤ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮਿਤੀ 28.3.26 ਨੂੰ ਪੈਨਸ਼ਨਰ ਐਸੋਸ਼ੀਏਸ਼ਨ ਵੱਲੋਂ ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਕੀਤੇ ਜਾ ਰਹੇ ਧਰਨੇ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਪੈਨਸ਼ਨ ਦੀ ਬੇਨਤੀ ਕੀਤੀ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਖੰਨਾ ਮੰਡਲ ਵਿੱਚ ਪੈਨਸ਼ਨਰਾਂ ਮੁਲਾਜ਼ਮਾਂ ਦੇ ਕੰਮ ਜੋ ਲੰਬੇ ਸਮੇਂ ਲਟਕਦੇ ਹਨ, ਓਹਨਾਂ ਬਾਰੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਖੰਨਾ ਨੂੰ ਮਿਲਕੇ ਓਹਨਾਂ ਦਾ ਹੱਲ ਕਰਾਇਆ ਜਾਵੇਗਾ। ਮੀਟਿੰਗ ਵਿੱਚ ਸਮੂਹ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ ਕਿ ਮਿਤੀ 11.3.25 ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਇਆ ਜਾਵੇ ਜੀ। ਮੀਟਿੰਗ ਵਿੱਚ ਸ.ਵਰਿਆਮ ਸਿੰਘ, ਹਰਜਿੰਦਰ ਸਿੰਘ, ਜਗਦੇਵ ਸਿੰਘ, ਦਲਵਾਰ ਸਿੰਘ, ਸੁਰਿੰਦਰ ਕੁਮਾਰ, ਕੌਂਸਲ ਆਦਿ ਨੇ ਹਾਜ਼ਰੀ ਲਗਾਉਂਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰ ਮੁਲਾਜ਼ਮ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਜੇਕਰ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
Click to Follow Babushahi Facebook page →