ਐਸਬੀਆਈ ਦੀ ਬਰਾਂਚ ਨੂੰ ਸਵੇਰੇ ਤੜਕਸਾਰ ਲੱਗੀ ਭਿਆਨਕ ਅੱਗ, ਸਭ ਕੁਝ ਸੜਕੇ ਹੋਇਆ ਸਵਾਹ
ਰੋਹਿਤ ਗੁਪਤਾ
ਗੁਰਦਾਸਪੁਰ : ਜਹਾਜ ਚੌਂਕ ਜੀਟੀ ਰੋਡ ਵਿਖੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਦੀ ਨਿਚਲੀ ਮੰਜ਼ਿਲ ਤੇ ਸਵੇਰੇ ਤੜਕਸਾਰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਨਾਲ ਹੋਏ ਨੁਕਸਾਨ ਦਾ ਹਜੇ ਅੰਦਾਜ਼ਾ ਨਹੀਂ ਲੱਗ ਸਕਿਆ ਪਰ ਬੈਂਕ ਵਿੱਚ ਰੱਖਿਆ ਸਾਰਾ ਸਮਾਨ ਤੇ ਰਿਕਾਰਡ ਸਵਾਹ ਹੋ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਲਗਾਤਾਰ ਕਰੀਬ ਸਾਢੇ ਤਿੰਨ ਘੰਟੇ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬ੍ਰਿਗੇਡ ਮੁਲਾਜ਼ਮ ਸੁਖਵਿੰਦਰ ਪਾਲ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਹਨਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਬੈਂਕ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਚਪੇਟ ਵਿੱਚ ਲਿਆ ਹੋਇਆ ਸੀ ਅਤੇ ਲਪਟਾਂ ਨਿਕਲ ਕੇ ਆਕਾਸ਼ ਛੂ ਰਹੀਆਂ ਸਨ । ਫਾਇਰ ਬ੍ਰਿਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ । ਹੁਣ ਅੱਗ ਪੂਰੀ ਤਰ੍ਹਾਂ ਵਜਾ ਦਿੱਤੀ ਗਈ ਹੈ ਪਰ ਫਿਲਹਾਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ।
Click to Follow Babushahi Facebook page →