ਕੌਮਾਂਤਰੀ ਮਹਿਲਾ ਦਿਵਸ ਮੌਕੇ ਸਾਬਕਾ ਕੌਂਸਲਰ ਵੱਲੋਂ ਹਜ਼ਾਰ ਰੁਪਏ ਨੂੰ ਲੈ ਕੇ ਸਰਕਾਰ ਦਾ ਭੰਡੀ ਪ੍ਰਚਾਰ
ਅਸ਼ੋਕ ਵਰਮਾ
ਬਠਿੰਡਾ, 7 ਮਾਰਚ 2026 : ਕੌਮਾਂਤਰੀ ਮਹਿਲਾ ਦਿਵਸ 8 ਮਾਰਚ ਨੂੰ ਪੇਸ਼ ਆਉਣ ਵਾਲੇ ਪੰਜਾਬ ਦੇ ਬਜਟ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਂਸਲਰ ਵਿਜੇ ਕੁਮਾਰ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਨੂੰ ਲੈ ਕੇ ਅਨੋਖਾ ਪ੍ਰਦਰਸ਼ਨ ਕੀਤਾ ਹੈ। ਵਿਜੇ ਕੁਮਾਰ ਸ਼ਰਮਾ ਪੂਰੀ ਤਰ੍ਹਾਂ ਲਾੜਾ ਬਣ ਕੇ ਬੈਂਡ ਵਾਜਿਆਂ ਨਾਲ ਬੱਘੀ ਤੇ ਸਵਾਰ ਹੋ ਕੇ ਥਾਣਾ ਕਨਾਲ ਕਲੋਨੀ ਪਹੁੰਚਿਆ ਅਤੇ ਪੰਜਾਬ ਸਰਕਾਰ ਖਿਲਾਫ ਸ਼ਿਕਾਇਤ ਦਿੱਤੀ। ਉਸ ਨੇ ਪੁਲਿਸ ਨੂੰ ਦੱਸਿਆ ਕਿ 1000 ਰੁਪਏ ਨਾਂ ਦੇਣ ਕਾਰਨ ਉਸ ਦਾ ਵਿਆਹ ਟੁੱਟ ਗਿਆ ਹੈ। ਵਿਜੇ ਕੁਮਾਰ ਨੇ ਇਸ ਮੌਕੇ ਪੁਲਿਸ ਤੋਂ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਨਾਲ ਹੀ 1000 ਰੁਪਏ ਦਿਵਾਉਣ ਦੀ ਬੇਨਤੀ ਕੀਤੀ ਹੈ। ਉਸਨੇ ਅੱਜ ਦੱਸਿਆ ਕਿ ਪੁਲਿਸ ਨੇ ਉਸ ਦੀ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਕਾਰਵਾਈ ਕਰਨ ਦਾ ਭਰੋਸਾ ਵੀ ਦਵਾਇਆ ਹੈ। ਵਿਜੇ ਕੁਮਾਰ ਨੇ ਸਪਸ਼ਟ ਕੀਤਾ ਕਿ ਅਸਲ ਵਿੱਚ ਉਹ ਵਿਆਹਿਆ ਹੋਇਆ ਪਰ ਇਹ ਇੱਕ ਸੰਕੇਤਕ ਪ੍ਰਦਰਸ਼ਨ ਸੀ ਜਿਸ ਨਾਲ ਉਸਨੇ ਪੰਜਾਬ ਸਰਕਾਰ ਕੋਲ ਔਰਤਾਂ ਨੂੰ 1000 ਰੁਪਏ ਦੇਣ ਦੀ ਮੰਗ ਕੀਤੀ ਹੈ। ਵਿਜੇ ਕੁਮਾਰ ਦੀ ਪਤਨੀ ਸ਼ਮਾ ਰਾਣੀ ਵੀ ਸਾਬਕਾ ਕੌਂਸਲਰ ਹੈ ਅਤੇ ਉਨ੍ਹਾਂ ਦੀ ਰਿਹਾਇਸ਼ ਲਾਈਨੋ ਪਾਰ ਪਰਸਰਾਮ ਨਗਰ ਇਲਾਕੇ ਵਿੱਚ ਹੈ।
Click to Follow Babushahi Facebook page →