ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ: 12 ਮਾਰਚ, 2026
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਨਤਮਸਤਕ ਹੋਏ। ਇਸ ਦੌਰਾਨ ਦੋਵਾਂ ਆਗੂਆਂ ਨੇ ਪਵਿੱਤਰ ਅਸਥਾਨ 'ਤੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ।
ਆਪਣੀ ਫੇਰੀ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦੇਸ਼ ਅਤੇ ਪੰਜਾਬ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।
ਸੂਤਰਾਂ ਅਨੁਸਾਰ, ਇਹ ਇੱਕ ਨਿੱਜੀ ਅਤੇ ਧਾਰਮਿਕ ਫੇਰੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੋਵਾਂ ਆਗੂਆਂ ਨੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਦੌਰਾਨ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
Click to Follow Babushahi Facebook page →