ਭਾਈ ਬਹਿਲੋ ਸਕੂਲ ਫਫੜੇ ਭਾਈ ਕੇ ਵਿੱਚ ਵਿਦਿਆਰਥੀ ਤਨਵੀਰ ਸਿੰਘ ਨੇ ਪੌਦਾ ਲਾ ਕੇ ਮਨਾਇਆ ਜਨਮ ਦਿਨ
ਅਸ਼ੋਕ ਵਰਮਾ
ਮਾਨਸਾ, 12 ਮਾਰਚ 2026 :ਭਾਈ ਬਹਿਲੋ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਮੁੰਡੇ) ਫਫੜੇ ਭਾਈ ਕੇ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀ ਤਨਵੀਰ ਸਿੰਘ ਨੇ ਆਪਣੇ ਜਨਮ ਦਿਨ ਦੇ ਮੌਕੇ ਤੇ ਸਕੂਲ ਵਿੱਚ ਇੱਕ ਬੂਟਾ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਨੇ ਤਨਵੀਰ ਸਿੰਘ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਆਪਣੇ ਖਾਸ ਦਿਨਾਂ ਨੂੰ ਵਾਤਾਵਰਣ ਸੁਰੱਖਿਆ ਨਾਲ ਜੋੜਨ ਲਈ ਪ੍ਰੇਰਿਤ ਕੀਤਾ।ਲੈਕਚਰਾਰ ਨੋਵਿੰਦਰ ਸਿੰਘ ਨੇ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਤਰ੍ਹਾਂ ਦੀ
ਪਹਿਲਾ ਨਾਲ ਬੱਚਿਆਂ ਵਿੱਚ ਪ੍ਰਕਿਰਤੀ ਪ੍ਰਤੀ ਪਿਆਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੇ ਤਨਵੀਰ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਵੀ ਦਿੱਤੀਆਂ।
ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Click to Follow Babushahi Facebook page →