ਜ਼ਿਲ੍ਹਾ ਮੈਜਿਸਟਰੇਟ ਨੇ PSTET ਦੀ ਪ੍ਰੀਖਿਆ ਲਈ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲ ਹੋਣ ਤੇ ਲਗਾਈ ਪਾਬੰਦੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 13 ਮਾਰਚ 2026
ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮਿਤੀ 15.03.2026 (ਦਿਨ ਐਤਵਾਰ) ਨੂੰ ਹੋ ਰਹੀ PSTET 2026 ਦੀ ਪ੍ਰੀਖਿਆ ਦੌਰਾਨ ਬਣਾਏ ਕੁੱਲ 19 ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ।
Click to Follow Babushahi Facebook page →