ਲੁਧਿਆਣਾ - ਹੈਰੋਇਨ ਸਮੇਤ 2 ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ: 13 ਮਾਰਚ, 2026
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਟਿੱਬਾ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਦੋਸ਼ੀਆਂ ਨੂੰ 60 ਗ੍ਰਾਮ ਹੈਰੋਇਨ ਅਤੇ ਹੋਰ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਦੋਸ਼ੀ ਮੁਕੇਸ਼ ਕੁਮਾਰ ਕੋਲੋ 60 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰਾਨਿਕ ਕੰਡਾ ਅਤੇ ਇੱਕ ਸਪਲੈਂਡਰ ਮੋਟਰਸਾਈਕਲ (PB-10-JK-9943) ਬਰਾਮਦ ਹੋਇਆ।ਜਿਸ ਤੇ ਮੁਕੱਦਮਾ ਨੰਬਰ 56, ਅਧੀਨ ਧਾਰਾ 21/29/61/85 NDPS ਐਕਟ ਤਹਿਤ ਦਰਜ ਕੀਤਾ ਗਿਆ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਰਹਿਨੁਮਾਈ ਹੇਠ, ਥਾਣਾ ਟਿੱਬਾ ਦੀ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਇਹਨਾਂ ਤਸਕਰਾਂ ਨੂੰ ਦਬੋਚਿਆ। ਪੁਲਿਸ ਮੁਤਾਬਕ ਇਸ ਗਿਰੋਹ ਦਾ ਇੱਕ ਹੋਰ ਸਾਥੀ, ਪ੍ਰਿੰਸ ਮਹਿਤਾ ਉਰਫ ਕਾਕਾ ਚੀਨਾ (ਵਾਸੀ ਸੁਭਾਸ਼ ਨਗਰ), ਅਜੇ ਫਰਾਰ ਹੈ ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੀ ਸਪਲਾਈ ਚੇਨ ਦੇ ਹੋਰ ਵੀ ਖੁਲਾਸੇ ਕੀਤੇ ਜਾ ਸਕਣ।
Click to Follow Babushahi Facebook page →