ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 17 ਮਾਰਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਢੱਕਾ ਧੀਰਪੁਰ ਦੇ ਸਮਰਪਿਤ ਅਧਿਆਪਕਾਂ ਅਤੇ ਸਟਾਫ ਨਾਲ ਮੁਲਾਕਾਤ ਦੌਰਾਨ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀ ਨਿਸ਼ਠਾ ਅਤੇ ਜਜ਼ਬਾ ਕਾਬਿਲ-ਏ-ਤਾਰੀਫ਼ ਹੈ।
ਉਨ੍ਹਾਂ ਨੇ ਸਕੂਲ ਦੇ ਸਮੂਹ ਅਧਿਆਪਕ ਵਰਗ ਅਤੇ ਸਟਾਫ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਡੀਐਸਜੀਐਮਸੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਮਜ਼ਬੂਤ ਕਰਨ ਅਤੇ ਭਵਿੱਖੀ ਪੀੜ੍ਹੀਆਂ ਲਈ ਗੁਣਵੱਤਾ ਭਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਸਰਦਾਰ ਕਾਲਕਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡੀਐਸਜੀਐਮਸੀ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੱਚਿਆਂ ਦੇ ਉਜਵਲ ਭਵਿੱਖ ਲਈ ਲਗਾਤਾਰ ਯਤਨ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਸੇਵਾ ਭਾਵਨਾ ਹੀ ਵਿਦਿਆਰਥੀਆਂ ਨੂੰ ਸਫਲਤਾ ਦੇ ਰਾਹ ’ਤੇ ਅੱਗੇ ਵਧਾਉਂਦੀ ਹੈ।
ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇ ਸਕਦੇ ਹਾਂ ।
Click to Follow Babushahi Facebook page →