ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਜਥੇਬੰਦਕ ਨਿਯੁਕਤੀਆਂ ਦਾ ਐਲਾਨ
ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਲਿਸਟ ਜਾਰੀ
ਅੰਮ੍ਰਿਤਸਰ: 17 ਮਾਰਚ, 2026
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਦੀ ਜਥੇਬੰਦਕ ਬਣਤਰ ਨੂੰ ਮਜ਼ਬੂਤ ਕਰਨ ਲਈ ਅੱਜ ਅਹਿਮ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪਾਰਟੀ ਦੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਨੇ ਇਹ ਸੂਚੀ ਮੀਡੀਆ ਦੇ ਨਾਂ ਜਾਰੀ ਕੀਤੀ ਹੈ।
Click on link for details : https://drive.google.com/file/d/18-qzoouvuDjrjbolS6kWWoQlMznUlfco/view?usp=sharing
ਪਾਰਟੀ ਹਾਈਕਮਾਂਡ ਅਨੁਸਾਰ, ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਕਰਨ ਅਤੇ ਆਉਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਕੀਤੀਆਂ ਗਈਆਂ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਥਕ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਆਦੇਸ਼ ਦਿੱਤਾ ਹੈ।
ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਜਥੇਬੰਦਕ ਫੈਸਲੇ ਲਵੇਗੀ ਤਾਂ ਜੋ ਪੰਜਾਬ ਅਤੇ ਪੰਥ ਦੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਸਕੇ।
Click to Follow Babushahi Facebook page →