ਦਿੱਲੀ ਦੇ ਨੌਜਵਾਨਾਂ ਦੀ ਆਵਾਜ਼ ਨੂੰ ਕਾਰਵਾਈ ਵਿੱਚ ਬਦਲਣਾ ਸਾਡੀ ਵਚਨਬੱਧਤਾ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 17 ਮਾਰਚ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਰਾਜ ਦੇ ਸ਼੍ਰੋਮਣੀ
ਅਕਾਲੀ ਦਲ ਨਾਲ ਸੰਬੰਧਤ ਉਤਸ਼ਾਹੀ ਨੌਜਵਾਨਾਂ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਇਹ ਮੁਲਾਕਾਤ ਬਹੁਤ ਹੀ ਸਦਭਾਵਨਾ ਵਾਲੀ ਅਤੇ ਪ੍ਰੇਰਣਾਦਾਇਕ ਰਹੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਚੁਣੌਤੀਆਂ ਅਤੇ ਉਨ੍ਹਾਂ ਦੀਆਂ ਆਸਾਂ ਨੂੰ ਨਜ਼ਦੀਕ ਤੋਂ ਸੁਣਨਾ ਸਾਡੇ ਸਾਹਮਣੇ
ਜ਼ਿੰਮੇਂਵਾਰੀਆਂ ਦਾ ਅਹਿਸਾਸ ਕਰਾਉਂਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਨੌਜਵਾਨਾਂ ਦੀ ਊਰਜਾ ਹੀ ਇਸ ਸ਼ਹਿਰ ਦੀ ਧੜਕਣ ਹੈ, ਜੋ ਸਮਾਜਿਕ ਅਤੇ ਰਾਜਨੀਤਿਕ ਬਦਲਾਅ ਲਈ ਇੱਕ ਮਜ਼ਬੂਤ ਤਾਕਤ ਵਜੋਂ ਸਾਹਮਣੇ ਆ ਰਹੀ ਹੈ।
ਸਰਦਾਰ ਕਾਲਕਾ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਫਿਕਰਾਂ ਨੂੰ ਕੇਵਲ ਸੁਣਨ ਤੱਕ ਸੀਮਿਤ ਨਹੀਂ ਰਹਿਣਗੇ, ਬਲਕਿ ਉਨ੍ਹਾਂ ਨੂੰ ਢੁੱਕਵੇਂ ਅਤੇ ਠੋਸ ਕਦਮਾਂ ਵਿੱਚ ਤਬਦੀਲ ਕਰਨ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣਾ ਹੀ ਸਮਾਜ ਦੇ ਉਜਵਲ ਭਵਿੱਖ ਦਾ ਕੇਂਦਰ ਬਿੰਦੂ ਹੈ।
ਉਨ੍ਹਾਂ ਕਿਹਾ ਕਿ ਸਾਂਝੀ ਸੋਚ ਅਤੇ ਮਿਲਜੁਲ ਕਰ ਕੀਤੇ ਯਤਨਾਂ ਨਾਲ ਹੀ ਅਸੀਂ ਇੱਕ ਮਜ਼ਬੂਤ, ਪ੍ਰਗਤੀਸ਼ੀਲ ਅਤੇ ਨੌਜਵਾਨ-ਕੇਂਦ੍ਰਿਤ ਦਿੱਲੀ ਦਾ ਨਿਰਮਾਣ ਕਰ ਸਕਦੇ ਹਾਂ।
Click to Follow Babushahi Facebook page →