ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਮੁਬਾਰਕਾਂ
ਐਸ.ਏ.ਐਸ. ਨਗਰ (ਮੋਹਾਲੀ) 19 ਮਾਰਚ, 2026
ਮੋਹਾਲੀ ਤੋਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਅੱਜ ਚੇਤ ਦੇ ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਸ਼ੁਭ ਮੌਕੇ 'ਤੇ ਸਮੂਹ ਪੰਜਾਬੀਆਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਵਿਸ਼ੇਸ਼ ਸੰਦੇਸ਼ ਵਿੱਚ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਨਰਾਤਿਆਂ ਦਾ ਇਹ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ, ਜੋ ਸਾਨੂੰ ਬਦੀ ਉੱਤੇ ਨੇਕੀ ਦੀ ਜਿੱਤ ਅਤੇ ਮਾਤਰ-ਸ਼ਕਤੀ ਦੇ ਸਤਿਕਾਰ ਦਾ ਮਾਰਗ ਦਿਖਾਉਂਦਾ ਹੈ। ਨਰਾਤਿਆਂ ਦੇ ਪਹਿਲੇ ਦਿਨ ਵਿਧਾਇਕ ਨੇ ਮਾਤਾ ਸ਼ੈਲਪੁੱਤਰੀ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਆਪਣੀ ਅਪਾਰ ਕਿਰਪਾ ਸਮੁੱਚੀ ਮਨੁੱਖਤਾ ਅਤੇ ਸੰਸਾਰ ਭਰ ਵਿੱਚ ਬਣਾਈ ਰੱਖਣ। ਉਨ੍ਹਾਂ ਅਰਦਾਸ ਕੀਤੀ ਕਿ ਇਹ ਨਰਾਤੇ ਹਰ ਘਰ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਚੜ੍ਹਦੀ ਕਲਾ ਲੈ ਕੇ ਆਉਣ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪੰਜਾਬ ਦੀ ਧਰਤੀ ਹਮੇਸ਼ਾ ਹਰੀ-ਭਰੀ ਰਹੇ ਅਤੇ ਸੂਬੇ ਦੇ ਲੋਕ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰਨ।
Click to Follow Babushahi Facebook page →