ਸਾਹਿਤਕ ਮੰਚ ਭਗਤਾ ਵੱਲੋਂ 23ਮਾਰਚ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਉਣ ਦਾ ਫੈਸਲਾ
ਅਸ਼ੋਕ ਵਰਮਾ
ਭਗਤਾ ਭਾਈ, 22 ਮਾਰਚ 2026 : ਸਾਹਿਤਕ ਮੰਚ ਭਗਤਾ ਭਾਈ ਵੱਲੋਂ 23 ਮਾਰਚ ਦੇ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਾਹਿਤਕ ਮੰਚ ਭਗਤਾ' ਦੇ ਪ੍ਰਧਾਨ,ਸਰਪ੍ਰਸਤ, ਅਤੇ ਵਿੱਤ ਸਕੱਤਰ ਕਰਮਵਾਰ ਸ.ਸੁਖਮੰਦਰ ਬਰਾੜ ਗੁੰਮਟੀ, ਸ.ਨਛੱਤਰ ਸਿੰਘ ਸਿੱਧੂ, ਬਲੌਰ ਸਿੰਘ ਸਿੱਧੂ, ਮੰਚ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਕਲੇਰ ਅਤੇ ਰੰਗਕਰਮੀ ਸੁਖਵਿੰਦਰ ਚੀਦਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਿਕਤਾ ਉੱਤੇ ਵੱਖ ਵੱਖ ਬੁੱਧੀਜੀਵੀਆਂ ਵੱਲੋਂ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ। ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਖ਼ਾਸ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਮੁੱਚੇ ਮੰਚ ਦੀ ਮਿਹਨਤ ਸਦਕਾ ਸਾਡੀ ਨੌਜਵਾਨ ਪੀੜ੍ਹੀ ਨੂੰ ਜ਼ਰੂਰ ਸੇਧ ਮਿਲੇਗੀ।
Click to Follow Babushahi Facebook page →