ਬਾਬਾ ਬਕਾਲਾ ਸਾਹਿਬ: CM ਮਾਨ ਅਤੇ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਮੁੜ ਬਣ ਰਿਹੈ ‘ਰੰਗਲਾ ਪੰਜਾਬ’- ਚੇਅਰਮੈਨ ਸੁਰਜੀਤ ਸਿੰਘ ਕੰਗ
ਬਾਬਾ ਬਕਾਲਾ ਸਾਹਿਬ (ਬਲਰਾਜ ਸਿੰਘ ਰਾਜਾ):
ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਚੇਅਰਮੈਨ ਸੁਰਜੀਤ ਸਿੰਘ ਕੰਗ ਅਤੇ ਪਾਰਟੀ ਵੱਲੋਂ ਨਿਯੁਕਤ ਸਪੀਕਰ ਸੁਜਾਨ ਸਿੰਘ ਖਾਲਸਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਰਜੀਤ ਸਿੰਘ ਕੰਗ ਅਤੇ ਸੁਜਾਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਨੇ ਨਾ ਸਿਰਫ਼ ਆਪਣੀਆਂ ਚੋਣ ਗਰੰਟੀਆਂ ਪੂਰੀਆਂ ਕੀਤੀਆਂ ਹਨ, ਸਗੋਂ ਉਹ ਕੰਮ ਵੀ ਕੀਤੇ ਹਨ ਜੋ ਵੋਟਾਂ ਵੇਲੇ ਕਹੇ ਵੀ ਨਹੀਂ ਗਏ ਸਨ।
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਦਾ ਜ਼ਿਕਰ ਕੀਤਾ। ਸਕੂਲ ਆਫ ਐਮੀਨੈਂਸ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਕ੍ਰਾਂਤੀਕਾਰੀ ਸੁਧਾਰ। ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ। ਸਿੰਚਾਈ ਲਈ ਆਖਰੀ ਟੇਲ ਤੱਕ ਨਹਿਰੀ ਪਾਣੀ ਪਹੁੰਚਾਉਣਾ। ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਜੰਗੀ ਪੱਧਰ 'ਤੇ ਮੁਹਿੰਮ। 10 ਲੱਖ ਰੁਪਏ ਦੀ ਬੀਮਾ ਯੋਜਨਾ, ਬਿਹਤਰ ਸੜਕਾਂ ਅਤੇ ਖੇਡ ਮੈਦਾਨਾਂ ਦੀ ਉਸਾਰੀ।
ਰਵਾਇਤੀ ਪਾਰਟੀਆਂ 'ਤੇ ਵਰ੍ਹਦਿਆਂ ਆਗੂਆਂ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਹਮੇਸ਼ਾ ਲੋਕਾਂ ਨਾਲ ਝੂਠੇ ਵਾਅਦੇ ਕੀਤੇ, ਜਦਕਿ 'ਆਪ' ਸਰਕਾਰ ਨੇ 'ਕਹਿਣੀ ਅਤੇ ਕਥਨੀ' ਵਿੱਚ ਫ਼ਰਕ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹੋ ਕੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
ਇਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਵਾਇਸ ਪ੍ਰਧਾਨ ਸੁਖਵਿੰਦਰ ਕੌਰ, ਐਮ.ਸੀ. ਮਨਜਿੰਦਰ ਸਿੰਘ, ਐਮ.ਸੀ. ਰਵੀ ਸਿੰਘ, ਐਮ.ਸੀ. ਸੁਖਜੀਤ ਕੌਰ ਕੰਗ, ਐਮ.ਸੀ. ਮਨਜੀਤ ਕੌਰ, ਪਰਮਜੀਤ ਸਿੰਘ ਭੁੱਲਰ, ਸੀਨੀਅਰ ਆਗੂ ਬਲਸ਼ਰਨ ਸਿੰਘ, ਪ੍ਰਿਤਪਾਲ ਸਿੰਘ ਪੱਡਾ, ਸੁਖਦੇਵ ਸਿੰਘ, ਤਰਨਦੀਪ ਸਿੰਘ, ਪਵਨਪ੍ਰੀਤ ਸਿੰਘ ਮਾਨ ਆਗੂ ਹਾਜਰ ਸਨ ।
Click to Follow Babushahi Facebook page →