ਕਾਂਗਰਸ ਅਤੇ AAP ਦੇ ਐਮ.ਪੀ. ਮਿਲ ਕੇ ਡਾ. ਰੰਧਾਵਾ ਖੁਦਕੁਸ਼ੀ ਮਾਮਲੇ ਦੀ CBI ਜਾਂਚ ਰੋਕਣ ਲਈ ਪੱਬਾਂ ਭਾਰ- ਹਰਸਿਮਰਤ ਬਾਦਲ ਦਾ ਗੰਭੀਰ ਦੋਸ਼
ਚੰਡੀਗੜ੍ਹ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਦੇ ਪੰਜਾਬ ਨਾਲ ਸਬੰਧਤ ਕੁਝ ਐਮ ਪੀਜ਼ ਵੱਲੋਂ ਵੇਅਰ ਹਾਊਸਿੰਗ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਰੰਧਾਵਾ ਕਾਰਨ ਕੀਤੀ ਖੁਦੁਕਸ਼ੀ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਰੋਕਣ ਦਾ ਮੁੱਦਾ ਸੰਸਦ ਵਿਚ ਚੁੱਕਿਆ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਕਾਂਗਰਸ ਦੇ ਐਮ ਪੀ ਜੋ ਹਮੇਸ਼ਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਬੋਲੀ ਬੋਲਦੇ ਹਨ, ਨੂੰ ਮਨ ਭਾਉਂਦਾ ਨਹੀਂ ਹੈ। ਉਹਨਾਂ ਕਿਹਾ ਕਿ ਇਸ ਐਮ ਪੀ ਨੇ ਮਾਮਲੇ ਦੀ ਸੀ ਬੀ ਆਈ ਜਾਂਚ ਵਾਸਤੇ ਗ੍ਰਹਿ ਮੰਤਰੀ ਨੂੰ ਕੀਤੀ ਗਈ ਉਹਨਾਂ ਦੀ ਅਪੀਲ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਪਰ ਫਿਰ ਵੀ ਉਹ ਸੀ ਬੀ ਆਈ ਜਾਂਚ ਦੀ ਮੰਗ ਕਰਦੇ ਹਨ।
ਉਹਨਾਂ ਕਿਹਾ ਕਿ ਉਹ ਜ਼ੋਰ ਦੇ ਕੇ ਕਹਿੰਦੇ ਹਨ ਕਿ ਪੰਜਾਬ ਤੋਂ ਵੱਡੀ ਗਿਣਤੀ ਵਿਚ ਐਮ ਪੀਜ਼ ਨੇ ਇਸ ਮਾਮਲੇ ਵਿਚ ਗ੍ਰਹਿ ਮੰਤਰੀ ਨੂੰ ਕੀਤੀ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਮਾਮਲੇ ਵਿਚ ਉਹਨਾਂ ਮੁਤਾਬਕ ਸੀ ਬੀ ਆਈ ਜਾਂਚ ਹੋਣੀ ਚਾਹੀਦੀ ਹੈ ਤੇ ਉਹਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ।
ਸਰਦਾਰਨੀ ਬਾਦਲ ਨੇ ਗ੍ਰਹਿ ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਲਾਲਜੀਤ ਸਿੰਘ ਭੁੱਲਰ ਨੇ ਸਿਰਫ ਅਨਾਜ ਭੰਡਾਰਣ ਦੇ ਮਾਮਲੇ ਵਿਚ ਐਫ ਸੀ ਆਈ ਦੀਆਂ ਸਕੀਮਾਂ ਦਾ ਲਾਭ ਉਠਾਉਣ ਸਮੇਤ ਅਨੇਕਾਂ ਗੈਰ ਕਾਨੂੰਨੀ ਕੰਮ ਹੀ ਨਹੀਂ ਕੀਤੇ ਬਲਕਿ ਬਹੁਤ ਲਾਭ ਲਏ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਮਾਮਲੇ ਦੀ ਕੇਂਦਰੀ ਜਾਂਚ ਹੋਣੀ ਚਾਹੀਦੀ ਹੈ ਕਿ ਕਿਉਂਕਿ ਲਾਲਜੀਤ ਭੁੱਲਰ ਨੇ ਕੇਂਦਰੀ ਅਨਾਜ ਏਜੰਸੀ ਦੇ ਮਾਮਲੇ ਵਿਚ ਕਈ ਘੁਟਾਲੇ ਕੀਤੇ ਹਨ।
Click to Follow Babushahi Facebook page →