ਬਠਿੰਡ ਵਿਖੇ ਵਧੀਆ ਸਿਹਤ ਸਹੂਲਤਾਂ ਲਈ 4 ਆਯੁਸ਼ਮਾਨ ਆਰੋਗਿਆ ਕੇਂਦਰਾਂ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 28 ਮਾਰਚ 2026 ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੁਸ਼ਮਾਨ ਆਰੋਗਿਆ ਕੇਂਦਰ ਦੀ ਸਥਾਪਨਾ ਲਗਾਤਾਰ ਜਾਰੀ ਹੈ। ਇਸ ਕੜੀ ਤਹਿਤ ਅੱਜ ਜਿਲ੍ਹਾ ਬਠਿੰਡਾ ਵਿੱਚ ਚਾਰ ਨਵੇਂ ਆਯੁਸ਼ਮਾਨ ਆਰੋਗਿਆ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ। ਐਮ ਐਲ ਏ ਸ਼ਹਿਰੀ ਸ੍ਰੀ ਜਗਰੂਪ ਸਿੰਘ ਗਿੱਲ ਨੇ ਕਿਸ਼ੋਰੀ ਰਾਮ ਰੋਡ ਵਿਖੇ ਅਤੇ ਮੇਅਰ ਬਠਿੰਡਾ ਸ੍ਰੀ ਪਦਮਜੀਤ ਮਹਿਤਾ ਨੇ ਚਾਰ ਸੌ ਕਿੱਲਾ ਇਲਾਕੇ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਦਾ ਉਦਘਾਟਨ ਕਰਨ ਦੀ ਰਸਮ ਨਿਭਾਈ ।ਐਮ ਐਲ ਏ ਸ੍ਰੀ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਤੱਕ ਮੁਫ਼ਤ ਅਤੇ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਆਰੋਗਿਆ ਕੇਂਦਰ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਟੈਸਟ ਅਤੇ ਦਵਾਈਆਂ ਉਪਲਬਧ ਕਰਵਾਈਆਂ ਜਾਣਗੀਆਂ।
ਮੇਅਰ ਸ੍ਰੀ ਪਦਮਜੀਤ ਮਹਿਤਾ ਨੇ ਕਿਹਾ ਕਿ ਇਹ ਕੇਂਦਰ ਨਾਲ ਚਾਰ ਸੌ ਕਿੱਲਾ ਵਿਚ ਤਕਰੀਬਨ 5000 ਤੋ ਵੱਧ ਲੇਬਰ ਨੂੰ ਫਾਇਦਾ ਮਿਲੇਗਾ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਇਸ ਤਰ੍ਹਾਂ ਦੀਆਂ ਸਹੂਲਤਾਂ ਹੋਰ ਵੀ ਵਧਾਈਆਂ ਜਾਣਗੀਆਂ।ਇਸ ਸਬੰਧੀ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਯੁਸ਼ਮਾਨ ਆਰੋਗਿਆ ਕੇਂਦਰ ਵਿੱਚ ਮਰੀਜ਼ਾਂ ਨੂੰ ਮੁਫ਼ਤ ਓਪੀਡੀ ਸੇਵਾਵਾਂ, 42 ਤਰ੍ਹਾਂ ਦੇ ਲੈਬ ਟੈਸਟ ਅਤੇ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾ ਵਿੱਚ ਮਾਹਿਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ, ਤਾਂ ਜੋ ਲੋਕਾਂ ਨੂੰ ਉੱਚ ਦਰਜੇ ਦੀ ਸਿਹਤ ਸੇਵਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਸੁਖਜਿੰਦਰ ਸਿੰਘ ਗਿੱਲ, ਡਾਕਟਰ ਕਰਨ ਅਬਰੋਲ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਬੀ ਈ ਈ ਗਗਨਦੀਪ ਸਿੰਘ ਭੁੱਲਰ , ਪ੍ਰਧਾਨ ਗਰੋਥ ਸੈਂਟਰ ਰਾਮ ਪ੍ਰਕਾਸ਼ ਜਿੰਦਲ ਅਤੇ ਇਲਾਕਾ ਵਾਸੀਆਂ ਦੀ ਵੱਡੀ ਗਿਣਤੀ ਮੌਜੂਦ ਰਹੀ।
Click to Follow Babushahi Facebook page →