ਅੰਮ੍ਰਿਤਸਰ: AAP ਵੱਲੋਂ 2 ਆਗੂ ਮੁਅੱਤਲ
Ravi Jakhu
ਅੰਮ੍ਰਿਤਸਰ, 30 ਮਾਰਚ 2026: ਆਮ ਆਦਮੀ ਪਾਰਟੀ (AAP) ਪੰਜਾਬ ਨੇ ਅਨੁਸ਼ਾਸਨਹੀਣਤਾ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਅੰਮ੍ਰਿਤਸਰ ਦੇ ਦੋ ਸੀਨੀਅਰ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਇਨ੍ਹਾਂ ਆਗੂਆਂ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਗਈ ਹੈ।
ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰਾਂ ਅਨੁਸਾਰ ਇਹ ਕਾਰਵਾਈ ਨਵਜੋਤ ਗਰੋਵਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਾਰਨ ਮੁਅੱਤਲ ਕੀਤਾ ਗਿਆ ਹੈ। ਮੁਖਵਿੰਦਰ ਵਿਰਦੀ ਵਿਰੁੱਧ ਵੀ ਅਨੁਸ਼ਾਸਨਹੀਣਤਾ ਦੇ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।
ਪਾਰਟੀ ਵੱਲੋਂ ਇਹ ਫੈਸਲਾ 29 ਮਾਰਚ 2026 ਨੂੰ ਲਿਆ ਗਿਆ ਸੀ। ਜਾਰੀ ਕੀਤੇ ਗਏ ਪੱਤਰਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪਾਰਟੀ ਦੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣੇ ਲਾਜ਼ਮੀ ਸਨ। ਪਾਰਟੀ ਨੇ ਸੰਕੇਤ ਦਿੱਤਾ ਹੈ ਕਿ ਕਿਸੇ ਵੀ ਪੱਧਰ 'ਤੇ ਪਾਰਟੀ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਅੰਮ੍ਰਿਤਸਰ ਦੇ ਦੋ ਵੱਡੇ ਹਲਕਿਆਂ (ਉੱਤਰੀ ਅਤੇ ਪੱਛਮੀ) ਦੇ ਆਗੂਆਂ 'ਤੇ ਹੋਈ ਇਸ ਕਾਰਵਾਈ ਨੇ ਸਥਾਨਕ ਰਾਜਨੀਤੀ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਪਾਰਟੀ ਅੰਦਰੂਨੀ ਤੌਰ 'ਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਦੇ ਸੁਨੇਹੇ ਵਜੋਂ ਇਸ ਨੂੰ ਦੇਖ ਰਹੀ ਹੈ।
Click to Follow Babushahi Facebook page →