ਅਕਾਲੀ ਦਲ ਦੀ ਰੈਲੀ 'ਚ ਬਿਜਲੀ ਦੀ ਕੁੰਡੀ ਫੜੀ ਗਈ, CM ਮਾਨ ਨੇ ਕੀਤਾ ਦਾਅਵਾ
Babushahi Network
ਪਟਿਆਲਾ, 6 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਇੱਕ ਜਨਤਕ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਤਨਜ਼ ਕੱਸਦਿਆਂ ਇੱਕ ਸਨਸਨੀਖੇਜ਼ ਦਾਅਵਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਮੁਕਤਸਰ ਵਿਖੇ ਹੋ ਰਹੀ ਅਕਾਲੀ ਦਲ ਦੀ ਰੈਲੀ ਵਿੱਚ ਬਿਜਲੀ ਬੋਰਡ ਦੇ ਟਰਾਂਸਫਾਰਮਰ ਤੋਂ ਸਿੱਧੀ ਕੁੰਡੀ ਲਗਾ ਕੇ ਬਿਜਲੀ ਚੋਰੀ ਕੀਤੀ ਜਾ ਰਹੀ ਸੀ, ਜੋ ਕਿ ਰੰਗੇ ਹੱਥੀਂ ਫੜੀ ਗਈ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਬਿਜਲੀ ਚੋਰੀ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ।
Click to Follow Babushahi Facebook page →