Haryana ਮੰਤਰੀ Anil Vij ਨੇ ਜਾਰੀ ਕੀਤਾ ਆਦੇਸ਼- ਅਧਿਕਾਰੀਆਂ ਦੀ ਬਦਲੀ ਨਹੀਂ ਕੀਤੀ ਜਾਵੇਗੀ
Ravi Jakhu
ਚੰਡੀਗੜ੍ਹ: 13 ਅਪ੍ਰੈਲ, 2026
ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਆਪਣੇ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਅਹਿਮ ਅਤੇ ਸਖ਼ਤ ਕਦਮ ਚੁੱਕਿਆ ਹੈ। ਅੱਜ ਇੱਕ ਅਧਿਕਾਰਤ ਨੋਟਿਸ ਜਾਰੀ ਕਰਦਿਆਂ, ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਅਧੀਨ ਆਉਂਦੇ ਵਿਭਾਗਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਬਦਲੀ (Transfer) ਉਦੋਂ ਤੱਕ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਇਸ ਬਾਰੇ ਮੰਤਰੀ ਦੀ ਅਗਾਊਂ ਸਹਿਮਤੀ (Prior Consent) ਨਾ ਲਈ ਗਈ ਹੋਵੇ।

- Download Babushahi App
-
-