ਅੱਠਵੀਂ ਜਮਾਤ ਦੇ ਨਤੀਜੇ ’ਚ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਅਤੇ ਮੁਸਕਾਰਨਪ੍ਰੀਤ ਨੇ ਮੈਰਿਟ ਸੂਚੀ ’ਚ ਬਣਾਈ ਥਾਂ
ਅੱਠਵੀਂ ਦੇ ਨਤੀਜੇ ’ਚ ਸਰਕਾਰੀ ਸੀ.ਸੈ.ਸਕੂਲ (ਕੰ) ਪੰਜਗਰਾਈਕਲਾਂ ਅਤੇ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਛਾਏ
ਸਿੱਖਿਆ ਅਧਿਕਾਰੀਆਂ ਨੇ ਦੋਹਾਂ ਸਕੂਲ ਦੇ ਮੁਖੀਆਂ, ਵਿਦਿਆਰਥਣਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਦਿੱਤੀ ਵਧਾਈ
ਫ਼ਰੀਦਕੋਟ, 13 ਅਪ੍ਰੈੱਲ ( ਪਰਵਿੰਦਰ ਸਿੰਘ ਕੰਧਾਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਸ.ਸੁਰਜੀਤ ਸਿੰਘ ਨੇ 600 ’ਚੋਂ 585 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ’ਚ 15ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਵਿਦਿਆਰਥਣ ਨੂੰ ਅੱਜ ਸਕੂਲ ਦੇ ਪਿ੍ਰੰਸੀਪਲ ਦੀਪਕ ਸਿੰਘ ਨੇ ਵਿਦਿਆਰਥਣ ਦੇ ਮਾਪਿਆਂ ਦੀ ਮੌਜੂਦਗੀ ’ਚ ਸਕੂਲ ਵਿਦਿਆਰਥਣਾਂ ਸਾਹਮਣੇ ਅਧਿਆਪਕਾਂ ਨਾਲ ਮਿਲ ਕੇ ਸਨਮਾਨਿਤ ਕੀਤਾ। ਉਨ੍ਹਾਂ ਸਾਨੂੰ ਮਨਪ੍ਰੀਤ ਕੌਰ ਤੇ ਮਾਣ ਹੈ, ਜਿਸ ਨੇ ਸਕੂਲ, ਅਧਿਆਪਕਾਂ, ਮਾਪਿਆਂ ਤੇ ਇਲਾਕੇ ਦਾ ਨਾਮ ਰਾਜ ਪੱਧਰ ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਇਸ ਵਿਦਿਆਰਥਣ ਨੂੰ ਸਕੂਲ ਦੀ ਪਰਮਪੰਰਾ ਅਨੁਸਾਰ ਸਕੂਲ ਵੱਲੋਂ ਜਲਦ ਹੀ 5000 ਰੁਪਏ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ। ਇਸ ਮੌਕੇ ਕਲਾਸ ਇੰਚਾਰਜ ਹਿੰਦੀ ਮਿਸਟ੍ਰੈਸ ਪੂਜਾ ਰਾਣੀ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਸਵਿੰਦਰ ਸਿੰਘ ਪੁਰਬਾ ਨੇ ਬਾਖੂਬੀ ਨਿਭਾਈ। ਇਸ ਮੌਕੇ ਲੈਕਚਰਾਰ ਸੰਦੀਪ ਕੁਮਾਰੀ, ਹਰਪ੍ਰੀਤ ਕੌਰ, ਆਸ਼ੂ ਸ਼ਾਰਦਾ, ਸੁਖਵੀਰ ਸਿੰਘ, ਵਰਿੰਦਰ ਕੌਰ, ਜਸਵਿੰਦਰ ਸਿੰਘ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।
ਇਸ ਤਰ੍ਹਾਂ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਪੁੱਤਰੀ ਸ.ਸੁਖਦੀਪ ਸਿੰਘ ਨੇ 600 ’ਚੋਂ 585 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ’ਚ 15ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਵਿਦਿਆਰਥਣ ਨੂੰ ਅੱਜ ਸਕੂਲ ਦੇ ਮੁੱਖ ਅਧਿਆਪਕ ਰਵਿੰਦਰ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਸਟਾਫ਼, ਵਿਦਿਆਰਥਣ, ਅਧਿਆਪਕਾਂ ਤੇ ਵਿਦਿਆਰਥਣ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਅੱਜ ਬਹੁਤ ਖੁਸ਼ੀ ਦਾ ਮੌਕਾ ਹੈ ਕਿ ਪੇਂਡੂ ਖੇਤਰ ਦੀ ਵਿਦਿਆਰਥਣ ਨੇ ਸਖ਼ਤ ਮਿਹਨਤ ਕਰਦਿਆਂ ਸਕੂਲ, ਅਧਿਆਪਕਾਂ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੋਕੇ ਪੰਜਾਬੀ ਮਿਸਟ੍ਰੈਸ ਸੰਗੀਤਾ ਗੁਪਤਾ, ਗੁਰਪ੍ਰੀਤ ਸਿੰਘ ਮੱਲ੍ਹੀ, ਨਸੀਬਪਾਲ ਕੌਰ, ਮਨਦੀਪ ਕੌਰ ਅਤੇ ਸ਼ਰਨਜੀਤ ਕੌਰ ਹਾਜ਼ਰ ਸਨ। ਇਨ੍ਹਾਂ ਦੋਹਾਂ ਵਿਦਿਆਰਥਣਾਂ ਨੂੰ ਪੰਜਾਬ ਦੀ ਮੈਰਿਟ ’ਚ ਥਾਂ ਬਣਾ ਕੇ ਸਰਕਾਰੀ ਸਕੂਲਾਂ ਦਾ ਨਾਮ ਰੌਸ਼ਨ ਕਰਨ ਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀ ਪਵਨ ਕੁਮਾਰ, ਜ਼ਿਲਾ ਰਿਸੋਰਸ ਕੋਆਰਡੀਨੇਟਰ ਕਰਮਜੀਤ ਸਿੰਘ ਸਰਾਂ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਟੇਟ ਰਿਸੋਰਸ ਪਰਸਨ ਪੰਜਾਬੀ ਗੁਰਪ੍ਰੀਤ ਸਿੰਘ ਰੂਪਰਾ ਅਤੇ ਜ਼ਿਲਾ ਮੈਂਟਰ ਸਮਾਰਟ ਸਕੂਲ ਫ਼ਰੀਦਕੋਟ ਮੁੱਖ ਅਧਿਆਪਕ ਨਵਦੀਪ ਸ਼ਰਮਾ ਨੇ ਵਧਾਈ ਦਿੱਤੀ ਹੈ।
Click to Follow Babushahi Facebook page →