ਜਗਰਾਉਂ ਸ਼ਹਿਰ ਸੋਗ 'ਚ ਡੁੱਬਿਆ! ਰਿਸ਼ਭ ਸ਼ਰਮਾ ਦੀ ਨਮ ਅੱਖਾਂ ਨਾਲ ਅੰਤਿਮ ਵਿਦਾਈ
ਦੀਪਕ ਜੈਨ
ਜਗਰਾਉਂ 13 ਅਪ੍ਰੈਲ 2026- ਉੱਤਰ ਪ੍ਰਦੇਸ਼ ਦੇ ਵਰਿੰਦਾਵਨ ਵਿਖੇ ਯਮੁਨਾ ਨਦੀ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਜਗਰਾਉਂ ਸ਼ਹਿਰ ਨੂੰ ਕਦੇ ਨਾ ਭੁੱਲਣ ਵਾਲਾ ਡੂੰਘਾ ਜ਼ਖ਼ਮ ਦਿੱਤਾ ਹੈ। ਇਸ ਦਿਲ-ਕੰਬਾਊ ਘਟਨਾ ਵਿੱਚ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਰਿਸ਼ਭ ਸ਼ਰਮਾ ਦਾ ਅੱਜ ਸਥਾਨਕ ਸ਼ੇਰਪੁਰਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਜਵਾਨ ਪੁੱਤ ਦੀ ਚਿਖਾ ਨੂੰ ਅਗਨੀ ਦਿਖਾਉਣ ਦਾ ਦ੍ਰਿਸ਼ ਇੰਨਾ ਹਿਰਦੇਵੇਦਕ ਸੀ ਕਿ ਮੌਕੇ 'ਤੇ ਮੌਜੂਦ ਹਰ ਸ਼ਖਸ ਦੀਆਂ ਭੁੱਬਾਂ ਨਿਕਲ ਗਈਆਂ। ਇਸ ਅਸਹਿ ਦੁੱਖ ਦੀ ਘੜੀ ਵਿੱਚ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀਆਂ, ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਨੁਮਾਇੰਦਿਆਂ ਨੇ ਜਿੱਥੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉੱਥੇ ਹੀ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਮੰਗ ਵੀ ਕੀਤੀ।
- Download Babushahi App
-
-