ਵਿਸਾਖੀ ਮੌਕੇ ਤਲਵੰਡੀ ਸਾਬੋ ਹਸਪਤਾਲ ਦੇ SMO ਸਮੇਤ 140 ਵਿਅਕਤੀਆਂ ਵੱਲੋਂ ਮਾਨਵਤਾ ਭਲਾਈ ਲਈ ਖੂਨਦਾਨ
ਅਸ਼ੋਕ ਵਰਮਾ
ਡਾ.ਅਨਿਲ ਗੋਇਲ ਡਾਇਰੈਕਟਰ ਈ ਐਸ ਆਈ ਸਿਹਤ ਵਿਭਾਗ ਪੰਜਾਬ ਅਤੇ ਸਿਹਤ ਵਿਭਾਗ ਬਠਿੰਡਾ ਦੁਆਰਾ ਸਿਵਲ ਸਰਜਨ ਡਾਕਟਰ ਤਪਿੰਦਰ ਜੋਤ ਦੀ ਅਗਵਾਈ ਹੇਠ ਅਤੇ ਸਬ ਡਵੀਜ਼ਨਲ ਦੇ ਐੱਸ.ਐੱਮ.ਓ. (SMO) Dr.ਰਵੀ ਕਾਂਤ ਦੀ ਸਮੁੱਚੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਬਲੱਡ ਬੈਂਕ ਦੇ ਡਾਕਟਰ ਰਿਤਿਕਾ ਅਤੇ ਡਾਕਟਰ ਗੂੰਜਣ ਨੇ ਦੱਸਿਆ ਕਿ ਵਿਸਾਖੀ ਦੇ ਮੌਕੇ 'ਤੇ ਜਿੱਥੇ ਸੰਗਤਾਂ ਨਤਮਸਤਕ ਹੋਣ ਪਹੁੰਚ ਰਹੀਆਂ ਹਨ, ਉੱਥੇ ਹੀ ਸਿਹਤ ਵਿਭਾਗ ਬਠਿੰਡਾ ਵੱਲੋਂ ਮਾਨਵਤਾ ਦੀ ਭਲਾਈ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਅਕਸਰ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਨੂੰ ਪੂਰਾ ਕਰਨ ਲਈ ਇਹ 140 ਯੂਨਿਟ ਖੂਨ ਬਹੁਤ ਸਹਾਇਕ ਸਿੱਧ ਹੋਵੇਗਾ।
ਨੌਜਵਾਨਾਂ 'ਚ ਭਾਰੀ ਉਤਸ਼ਾਹ:
ਐੱਸ ਐਮ ਓ ਦੀ ਪ੍ਰੇਰਨਾ ਸਦਕਾ ਸਿਹਤ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਸਮੇਤ 65 ਲੋਕਾਂ ਨੇ ਖੂਨ ਦਾਨ ਕੀਤਾ। ਇਸ ਮੌਕੇ ਡਾ. ਅੰਕੁਰ ਸਿੰਗਲਾ ਮਨੋਰੋਗ ਮਾਹਰ ਨੇ ਵੀ ਰਕਤ ਦਾਨ ਕਰਕੇ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਜਗਸੀਰ ਸਿੰਘ (ਸਬ ਇੰਸਪੈਕਟਰ, ਪੰਜਾਬ ਪੁਲਿਸ), ਸੁਰਿੰਦਰ ਸ਼ਰਮਾ (ਹੈੱਡ ਕਾਂਸਟੇਬਲ, ਪੰਜਾਬ ਪੁਲਿਸ), ਸੀਨੀਅਰ ਫਾਰਮੇਸੀ ਅਫਸਰ ਜਸਬੀਰ ਸਿੰਘ, ਰੇਡੀਓਗ੍ਰਾਫਰ ਵਰਿੰਦਰ ਸਿੰਘ, ਫਾਰਮੇਸੀ ਅਫਸਰ ਗਗਨਦੀਪ ਕੌਰ ਸੰਧੂ ਵੱਲੋਂ ਵੀ ਬਲੱਡ ਡੋਨੇਸ਼ਨ ਕੀਤਾ ਗਿਆ।ਕੈਂਪ ਦੌਰਾਨ ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕਈ ਨੌਜਵਾਨਾਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਖੂਨਦਾਨ ਕਰਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾਇਆ। ਹਸਪਤਾਲ ਪ੍ਰਬੰਧਕਾਂ ਵੱਲੋਂ ਸਮੂਹ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਰਿਫ੍ਰੈਸ਼ਮੈਂਟ ਦੇ ਕੇ ਸਨਮਾਨਿਤ ਕੀਤਾ ਗਿਆ।
ਡਾਕਟਰਾਂ ਦਾ ਸੁਨੇਹਾ:
ਇਸ ਮੌਕੇ ਡਾ. ਰਵੀ ਕਾਂਤ ਨੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਨਾਲ ਸਰੀਰ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ, ਸਗੋਂ ਇਸ ਨਾਲ ਨਵਾਂ ਖੂਨ ਬਣਦਾ ਹੈ ਜੋ ਸਿਹਤ ਲਈ ਫਾਇਦੇਮੰਦ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਘੱਟੋ-ਘੱਟ ਦੋ ਵਾਰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ।
ਇਸ ਮੌਕੇ ਹਸਪਤਾਲ ਦੇ ਸਮੂਹ ਪੈਰਾ-ਮੈਡੀਕਲ ਸਟਾਫ਼, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੁਆਰਾ ਖੂਨ ਦਾਨ ਕਰਕੇ ਹਾਜ਼ਰੀ ਭਰੀ।
Click to Follow Babushahi Facebook page →