ਡਾ. ਭੀਮ ਰਾਓ ਅੰਬੇਡਕਰ ਦਾ ਸਾਦੇ ਢੰਗ ਨਾਲ ਮਨਾਇਆ ਗਿਆ 135ਵਾਂ ਜਨਮ ਦਿਹਾੜਾ, ਸੀਨੀਅਰ ਪੁਲਿਸ ਕਪਤਾਨ ਮੁੱਖ ਤੌਰ ’ਤੇ ਹੋਏ ਸ਼ਾਮਿਲ
ਜਗਰਾਉਂ, 14 ਅਪ੍ਰੈਲ (ਦੀਪਕ ਜੈਨ).
ਮਹਾਨ ਸਮਾਜ ਸੁਧਾਰਕ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਦੇ 135ਵੇਂ ਜਨਮ ਦਿਹਾੜੇ ਨੂੰ ਅੱਜ ਇੱਥੇ ਸਾਦਗੀ ਅਤੇ ਸ਼ਰਧਾ ਨਾਲ ਅਰੁਣ ਗਿੱਲ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਮਨਾਇਆ ਗਿਆ।
ਜਗਰਾਉਂ ਤੋਂ ਵ੍ਰਿੰਦਾਵਨ ਵਿਖੇ ਧਾਰਮਿਕ ਯਾਤਰਾ ਤੇ ਗਏ ਸ਼ਰਧਾਲੂਆਂ ਨਾਲ ਕਿਸਤੀ ਪਲਟ ਜਾਣ ਕਾਰਨ ਵਾਪਰੇ ਦੁਖਾਂਤ ਕਾਰਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਦੇ ਢੰਗ ਨਾਲ ਮਨਾਉਣ ਲਈ ਸੰਕਲਪ ਲਿਆ ਗਿਆ ਸੀ। ਜਿਸ ਕਰਕੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ।
ਇਸ ਮੌਕੇ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਸ਼ਿਰਕਤ ਕਰਦੇ ਹੋਏ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਸੋਚ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਡਾ.ਅੰਕੁਰ ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਾਨ ਵਿਅਕਤੀ ਦੀ ਜ਼ਿੰਦਗੀ ਸਾਨੂੰ ਬਰਾਬਰੀ, ਜਾਤੀ ਭੇਦ ਭਾਵ ਤੇ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਅਜੇ ਵੀ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਬਹੁਤ ਲੋੜ ਹੈ। ਇਸ ਮੌਕੇ ਹੋਰ ਬੋਲਣ ਵਾਲੇ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੇ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਨਾਲ ਜੋੜਦੇ ਹਨ। ਸਮਾਗਮ ਦੌਰਾਨ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉੱਪਰ ਫੁੱਲ ਭੇਟ ਕੀਤੇ ਗਏ। ਹਰ ਵਰਗ ਵੱਲੋਂ ਫੁੱਲ ਭੇਟ ਕਰਕੇ ਸਮਾਜਿਕ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਅੰਤ ਵਿੱਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਵੱਲੋਂ ਕੀਤਾ ਗਿਆ ਅਤੇ ਸਮਾਗਮ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋਇਆ। ਇਸ ਮੌਕੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ,ਸਾਬਕਾ ਕਾਰਜਕਾਰੀ ਪ੍ਰਧਾਨ ਨਗਰ ਕੌਂਸਲ ਜਗਰਾਉਂ ਸ.ਅਮਰਜੀਤ ਸਿੰਘ ਮਾਲਵਾ, ਕੁਲਵੰਤ ਸਿੰਘ ਸਹੋਤਾ, ਪਰਮਜੀਤ ਸਿੰਘ ਰਿੰਪੀ ਲੱਧੜ, ਕੈਪਟਨ ਨਰੇਸ਼ ਵਰਮਾ, ਪ੍ਰਵੀਨ ਕੁਮਾਰ ਰਾਣਾ ਸ੍ਰੀ ਰਾਜ ਮਾਰਬਲ ਹਾਊਸ, ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸ਼ਹਿਰੀ ਪ੍ਰਧਾਨ ਅਮਿਤ ਕਲਿਆਣ,ਸੈਕਟਰੀ ਰਜਿੰਦਰ ਕੁਮਾਰ, ਸਰਪ੍ਰਸਤ ਪ੍ਰਦੀਪ ਕੁਮਾਰ ਸੀਵਰਮੈਨ ਯੂਨੀਅਨ ਪ੍ਰਧਾਨ ਰਾਜ ਕੁਮਾਰ, ਸਤੀਸ਼ ਕੁਮਾਰ ਬੱਗਾ, ਸੰਤੋਖ ਰਾਮ, ਸਨੀ ਸੁੰਦਰ, ਸੁਰਜੀਤ ਸਿੰਘ, ਭੂਸ਼ਨ ਗਿੱਲ, ਅਤੇ ਸੈਂਟਰਲ ਵਾਲਮੀਕਿ ਸਭਾ ਇੰਡੀਆ ਅਤੇ ਸਫਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਗਰਾਉਂ ਦਾ ਸਮੂਹ ਸਟਾਫ਼ ਹਾਜ਼ਰ ਰਹੇ।
Click to Follow Babushahi Facebook page →