ਪੰਜਗਰਾਈਂ ਕਲਾਂ ਦੇ ਸਰਕਾਰੀ ਕੰਨਿਆ ਸਕੂਲ ਦੀ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ
ਪੰਜਗਰਾਈਂ ਕਲਾਂ,15 ਅਪ੍ਰੈਲ (ਸੁਖਜਿੰਦਰ ਸਿੰਘ ਪੰਜਗਰਾਈਂ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਕੰਨਿਆ ਸਕੂਲ ਪੰਜਗਰਾਈਂ ਕਲਾਂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਮੈਰਿਟ ਵਿੱਚ 15ਵੇਂ ਸਥਾਨ ਤੇ ਆ ਕੇ ਵੱਡੀ ਮੱਲ ਮਾਰੀ ਹੈ। ਸਕੂਲ ਦੀ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਦੀਪਕ ਸਿੰਘ ਤੇ ਸਮੂਹ ਸਟਾਫ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਦੀਪਕ ਸਿੰਘ ਨੇ ਕਿਹਾ ਕੇ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਆਪਣੀ ਮਿਹਨਤ ਦੇ ਬਲਬੂਤੇ ਤੇ 600 ਵਿਚੋਂ 585 ਨੰਬਰ ਲੈ ਕੇ ਮੈਰਿਟ ਵਿੱਚੋਂ 15ਵਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਵਿਦਿਆਰਥਣ ਮਨਪ੍ਰੀਤ ਕੌਰ ਨੇ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ, ਮਾਤਾ ਪਿਤਾ ਤੇ ਆਪਣੇ ਪਿੰਡ ਦਾ ਨਾਂਅ ਪੂਰੇ ਸੂਬੇ ਭਰ ਵਿੱਚ ਰੌਸ਼ਨ ਕੀਤਾ ਹੈ। ਉਹਨਾਂ ਜਿੱਥੇ ਮਨਪ੍ਰੀਤ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਓਥੇ 5000 ਨਗਦ ਇਨਾਮ ਦੇਣ ਵੀ ਐਲਾਨ ਕੀਤਾ। ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।
Click to Follow Babushahi Facebook page →