ਗੁਰੁ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ 10ਵੀ ਜਮਾਤ ਸ਼ੈਸ਼ਨ 2025-26 ਦਾ ਨਤੀਜਾ ਬੇੱਹਦ ਸ਼ਾਨਦਾਰ
ਬੰਗਾ 16 ਅਪਰੈਲ 2026- ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਦਸਵੀ ਜਮਾਤ ਦੇ ਵਿਦਿਆਰਥੀਆਂ ਦਾ ਸ਼ੈਸ਼ਨ 2025-26 ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ। ਵਿਦਿਆਰਥੀਆਂ ਦੁਆਰਾ ਵੱਖ-ਵੱਖ ਵਿਸ਼ਿਆਂ ਵਿੱਚ ਰਿਕਾਰਡ ਤੋੜ ਸਫਲਤਾ ਹਾਸਲ ਕਰਦਿਆਂ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਗਏ । ਇਹ ਜਾਣਕਾਰੀ ਡਾਇਰੈਕਟਰ ਸਿੱਖਿਆ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦਿੱਤੀ। ਉਹਨਾਂ ਦੱਸਿਆ ਕਿ ਇਸ ਨਤੀਜੇ ਵਿਚ ਰਾਧਿਕਾ ਸਪੁੱਤਰੀ ਸ੍ਰੀ ਰਾਣਾ ਵਾਸੀ ਪਿੰਡ ਢਾਹਾਂ ਨੇ 94.8%ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਜਦ ਕਿ ਪੱਲਵੀ ਸਪੁੱਤਰੀ ਮਦਨ ਲਾਲ ਵਾਸੀ ਭਰੋਲੀ ਨੇ 93.2% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਰਨਜੋਤ ਕੌਰ ਸਪੁੱਤਰੀ ਪਰਦੀਪ ਸਿੰਘ ਵਾਸੀ ਮੱਲ੍ਹਾ ਸੋਢੀਆਂ ਨੇ 93% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ । ਉਹਨਾਂ ਦੱਸਿਆ ਕਿ ਸਕੂਲ ਦਾ ਨਾਮ ਰੋਸ਼ਨ ਕਰਨ ਦੇ ਨਾਲ -ਨਾਲ ਵਿਦਿਆਰਥੀਆਂ ਦੁਆਰਾ ਕਾਮਯਾਬੀ ਦੀ ਸਿਖਰ ਨੂੰ ਛੂਹਦਿਆਂ ਪੰਜਾਬੀ ਵਿਚ 99%ਅੰਕ, ਸ਼ੌਸ਼ਲ ਸਾਇੰਸ ਵਿਚੋਂ 99%, ਆਈ ਟੀ ਵਿਚੋਂ 98%, ਹਿੰਦੀ ਵਿਚੋਂ 96%, ਅੰਗਰੇਜ਼ੀ ਵਿਚੋਂ 95%, ਸਾਇੰਸ ਵਿਚੋਂ 95% ਅਤੇ ਗਣਿਤ ਵਿਚੋਂ 94% ਵਿਚੋਂ ਸਰਵ ਉੱਤਮ ਅੰਕ ਪ੍ਰਾਪਤ ਕਰਕੇ ਸਫਲਤਾ ਦੇ ਸੁਨਿਹਰੀ ਝੰਡੇ ਗੱਡੇ ਗਏ ਹਨ। ਸਕੂਲ ਪ੍ਰਬੰਧਕ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਵੱਲੋਂ ਵਿਦਿਆਰਥੀਆਂ ਅਤੇ ਉਹਨਾਂ ਦਾ ਮਾਰਗ ਦਰਸ਼ਨ ਕਰਨ ਵਾਲੇ ਡਾਇਰੈਕਟਰ ਸਿੱਖਿਆ, ਸਕੂਲ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ । ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਟਰੱਸਟ, ਦਵਿੰਦਰ ਸਿੰਘ ਢਿੱਲੋਂ ਮੈਂਬਰ ਟਰੱਸਟ, ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ, ਪ੍ਰਿੰਸੀਪਲ ਵਨੀਤਾ ਚੋਟ ਅਤੇ ਸਕੂਲ ਅਧਿਆਪਕ ਵੀ ਹਾਜ਼ਰ ਸਨ ।
Click to Follow Babushahi Facebook page →