ਵਿਦਿਆਰਥਣ ਜਸਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ADC ਸੁਰਿੰਦਰ ਧਾਲੀਵਾਲ ਅਤੇ ਹੋਰ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ16 ਅਪ੍ਰੈਲ 2026 : ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਅਤਾਪੁਰ ਦੀ ਇਕ ਹੋਣਹਾਰ ਬੱਚੀ ਜਸਪ੍ਰੀਤ ਕੌਰ ਨੇ ਬੀਤੇ ਸਾਲ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚ ਪੂਰੇ ਬਲਾਕ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਹੁਣ ਇਸ ਬੱਚੀ ਨੇ ਮੌਜੂਦਾ ਸਾਲ ਛੇਵੀਂ ਕਲਾਸ ਵਿੱਚ ਵੀ ਟਾਪ ਕੀਤਾ ਹੈ , ਇਸ ਸ਼ਾਨਦਾਰ ਉਪਲਬਧੀ ਲਈ ਬੱਚੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਧਾਲੀਵਾਲ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ
ਵਧੀਕ ਡਿਪਟੀ ਕਮਿਸ਼ਨਰ ਨੇ ਬੱਚੀ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਮਾਜ ਲਈ ਪ੍ਰੇਰਣਾ ਸਰੋਤ ਹੁੰਦੇ ਹਨ , ਉਨ੍ਹਾਂ ਨੇ ਹੋਰ ਬੱਚਿਆਂ ਨੂੰ ਵੀ ਪ੍ਰੇਰਿਤ ਕੀਤਾ ਕਿ ਉਹ ਵੀ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਉੱਚਾ ਕਰਨ
Click to Follow Babushahi Facebook page →