DC ਬਠਿੰਡਾ ਵੱਲੋਂ ਵਕਾਰੀ ਨੀਟ ਪ੍ਰੀਖਿਆ ਲਈ ਪ੍ਰਬੰਧਾਂ ਦੀ ਸਮੀਖਿਆ -ਬਠਿੰਡਾ ਵਿੱਚ 7 ਕੇਂਦਰ ਸਥਾਪਤ
ਅਸ਼ੋਕ ਵਰਮਾ
ਬਠਿੰਡਾ, 23 ਅਪ੍ਰੈਲ 2026 : ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਨੀਟ ਪ੍ਰੀਖਿਆ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੀਟਿੰਗ ਦੌਰਾਨ ਦੱਸਿਆ ਕਿ 3 ਮਈ (ਐਤਵਾਰ) ਨੂੰ ਹੋਣ ਵਾਲੀ ਨੀਟ ਪ੍ਰੀਖਿਆ ਲਈ ਬਠਿੰਡਾ ਵਿੱਚ 7 ਕੇਂਦਰ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਨਿਰਧਾਰਤ ਕੇਂਦਰ ਹਨ : ਪੀ.ਐਮ.ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 1, ਨੰਬਰ 4 ਅਤੇ ਨੰਬਰ 5, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਬਠਿੰਡਾ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਬਠਿੰਡਾ ਅਤੇ ਆਰਮੀ ਪਬਲਿਕ ਸਕੂਲ।
ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ, ਸੁਰੱਖਿਆ, ਪਾਰਕਿੰਗ ਅਤੇ ਮਾਪਿਆਂ/ਸਰਪ੍ਰਸਤਾਂ ਲਈ ਬੈਠਣ ਦੇ ਯੋਗ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਲਾਕੇ ਵਿੱਚ ਸੁਚੱਜੀ ਸੁਰੱਖਿਆ ਅਤੇ ਪਾਰਕਿੰਗ ਦੇ ਪ੍ਰਬੰਧ ਯਕੀਨੀ ਬਣਾਏ ਜਾਣ।
Click to Follow Babushahi Facebook page →