ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 24 ਅਪ੍ਰੈਲ ਗੁਰਸਿਮਰਨ ਸਿੰਘ ਢਿੱਲੋ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆ ਹੋਇਆ ਜਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ 'ਤੇ ਮਿਤੀ 25 ਅਪ੍ਰੈਲ 2026 ਤੋਂ 26 ਅਪ੍ਰੈਲ 2026 ਤੱਕ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਹ ਹੁਕਮ ਉਹਨਾਂ ਵਿਅਕਤੀਆਂ 'ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ਤੇ ਹੋਣਗੇ
ਹੁਕਮਾਂ ਵਿੱਚ ਕਿਹਾ ਗਿਆ ਕਿ ਜਿਲਾ ਸਿੱਖਿਆ ਅਫਸਰ (ਸੈ.ਸਿ), ਗੁਰਦਾਸਪੁਰ ਵਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ PSTET-1 ਅਤੇ PSTET-2 ਦੀ 26 ਅਪ੍ਰੈਲ 2026 ਦਿਨ ਐਤਵਾਰ ਨੂੰ ਦੋ ਸੈਸ਼ਨਾ ਜਿਲਾ ਗੁਰਦਾਸਪੁਰ ਦੇ ਵੱਖ-2 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। PSTET-2 ਦੀ ਪ੍ਰੀਖਿਆ ਸਵੇਰੇ 9:30 ਵਜੇ ਤੋ ਦੁਪਹਿਰ 12:00 ਵਜੇ ਤੱਕ ਹੋਵੇਗੀ ਅਤੇ ਬਾਅਦ ਦੁਪਹਿਰ PSTET-1 ਦੀ ਪ੍ਰੀਖਿਆ ਦੁਪਹਿਰ 02:30 ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਇਸ ਪ੍ਰੀਖਿਆ ਲਈ ਪੀ.ਐਮ. ਸ੍ਰੀ ਸਸਸਸ (ਕੰ) ਗੁਰਦਾਸਪੁਰ ਨੂੰ ਨੋਡਲ ਸੈਂਟਰ ਬਣਾਇਆ ਗਿਆ ਹੈ, ਜਿਥੇ ਪ੍ਰੀਖਿਆ ਦੇ ਪੇਪਰ ਇਕ ਦਿਨ ਪਹਿਲਾਂ ਮਿਤੀ 25 ਅਪ੍ਰੈਲ 2026 ਨੂੰ ਪਹੁੰਚ ਰਹੇ ਹਨ।
ਇਸ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ । ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਜੋ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ।
Click to Follow Babushahi Facebook page →